ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਵਿੱਚ ਕਲਾਸਾਂ ਦੀ ਸ਼ੁਰੂਆਤ
ਕੋਵਿਡ- 19 ਦੇ ਲਈ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦਾ ਪਾਲਣ ਕਰਦੇ ਹੋਏ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 27 ਅਕਤੂਬਰ 2020
ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਲੋਂ ਅੱਜ ਨੌਵੀਂ ਤੋਂ ਲੈ ਕੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਖੋਲਿਆ ਗਿਆ I ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮਿਸਿਜ਼ ਨਵਜੋਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਤਾ-ਪਿਤਾ ਦੀ ਸਹਿਮਤੀ ਤੇ ਹੀ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜ਼ਾਜ਼ਤ ਦਿੱਤੀ ਗਈ ਹੈ I ਵਿਦਿਆਰਥੀਆਂ ਦੀ ਥਰਮਲ ਸਕੈਨਿੰਗ ਅਤੇ ਔਕਸੀਮੀਟਰ ਟੈਸਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਕਲਾਸ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਫੁੱਟ ਔਪ੍ਰੇਟਿੰਗ ਹੈਂਡਵਾਸ਼ ਅਤੇ ਸੈਨੇਟਾਈਜੇਸ਼ਨ ਮਸ਼ੀਨ ਨਾਲ ਸੈਨੇਟਾਈਜ਼ ਕਰਵਾਇਆ ਗਿਆ।
ਸੀ.ਸੀ.ਟੀ. ਵੀ. ਦੇ ਮਾਧਿਅਮ ਰਾਹੀਂ ਹਰ ਚੀਜ਼ ਤੇ ਨਜ਼ਰ ਰੱਖਣ ਤੋਂ ਇਲਾਵਾ ਕਰੋਨਾ ਤੋਂ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਸਾਈਨ ਬੋਰਡ ਵੀ ਲਗਾਏ ਗਏ ਹਨ ।ਸਫਾਈ ਦਾ ਪੂਰਾ ਪ੍ਰਬੰਧ ਰੱਖਿਆ ਗਿਆ ਹੈ । ਉਹਨਾਂ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਰੱਖਣ ਲਈ ਅਲੱਗ-ਅਲੱਗ ਕਮੇਟੀਆਂ ਬਣਾ ਕੇ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ । ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਗੋਇਲ ਜੀ ਦੱਸਿਆ ਕਿ ਪੂਰੀ ਸਕੂਲ ਬਿਲਡਿੰਗ ਸਕੂਲ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਹੀ ਸੈਨੇਟਾਈਜ਼ ਕਰਵਾਇਆ ਗਿਆ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਦੁਆਰਾ ਦਿਤੇ ਗਏ ਨਿਰਦੇਸ਼ਾਂ ਦਾ ਪੂਰਾ ਪਾਲਣ ਕੀਤਾ ਜਾਵੇਗਾ । ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ਼੍ਰੀ ਅਜੈ ਜਿੰਦਲ, ਐਮ.ਡੀ. ਸ਼੍ਰੀ ਰਾਕੇਸ਼ ਬਾਂਸਲ ਅਤੇ ਸ਼੍ਰੀ ਨਿਤਿਨ ਜਿੰਦਲ ਵੀ ਮੌਜੂਦ ਸਨ । ਉਹਨਾਂ ਨੇ ਬੱਚਿਆਂ ਨੂੰ ਕਰੋਨਾ ਲਈ ਸਾਵਧਾਨੀ ਵਰਤਦੇ ਹੋਏ ਪੂਰੀ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਕੂਲ ਦੇ ਸਟਾਫ ਵਲੋਂ ਵਧੀਆ ਪ੍ਰਬੰਧ ਕੀਤੇ ਗਏ ਹਨ ।