ਬੱਚੀ ਨਾਲ ਘਿਨੌਣੀ ਘਟਨਾ ਬਰਦਾਸ਼ਤ ਯੋਗ ਨਹੀਂ: ਕੇਵਲ ਸਿੰਘ ਢਿੱਲੋਂ

Advertisement
Spread information

ਡਿਪਟੀ ਕਮਿਸ਼ਨਰ ਸਮੇਤ ਸਿਵਲ ਹਸਪਤਾਲ ਵਿਖੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

ਆਖਿਆ, ਬਿਨਾਂ ਢਿੱਲ ਪਰਿਵਾਰ ਨੂੰ ਛੇਤੀ ਤੋਂ ਛੇਤੀ ਦਿਵਾਇਆ ਜਾਵੇਗਾ ਇਨਸਾਫ

ਐਸਸੀ/ਐਸਟੀ ਐਕਟ ਤਹਿਤ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ: ਡਿਪਟੀ ਕਮਿਸ਼ਨਰ


ਹਰਿੰਦਰ ਨਿੱਕਾ / ਰਘਵੀਰ ਹੈਪੀ  , ਬਰਨਾਲਾ, 29 ਅਕਤੂਬਰ 2020 
            ਜ਼ਿਲ੍ਹਾ ਬਰਨਾਲਾ ਦੇ ਇੱਕ ਪਿੰਡ ਵਿੱਚ 4 ਸਾਲਾ ਬੱਚੀ ਨਾਲ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ’ਚ ਫੌਰੀ ਕਾਰਵਾਈ ਕਰਦਿਆਂ ਜਿੱਥੇ ਪੁਲੀਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਉਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ ਤੇ ਬਣਦਾ ਮੁਆਵਜ਼ਾ ਯਕੀਨੀ ਬਣਾਇਆ ਜਾ ਰਿਹਾ ਹੈ।
            ਇਹ ਪ੍ਰਗਟਾਵਾ ਪੀੜਤ ਬੱਚੀ ਅਤੇ ਪਰਿਵਾਰ ਦਾ ਹਾਲ ਜਾਣਨ ਸਿਵਲ ਹਸਪਤਾਲ ਬਰਨਾਲਾ ਪੁੱਜੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਸ. ਕੇਵਲ ਸਿੰਘ ਢਿੱਲੋਂ ਨੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੀ ਮੌਜੂਦ ਸਨ, ਜਿਨ੍ਹਾਂ ਨੇ ਆਖਿਆ ਕਿ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਨਾਲ ਨਾਲ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਇਹ ਅਣਹੋਣੀ ਘਟਨਾ ਬਹੁਤ ਹੀ ਦੁਖਦਾਈ ਹੈ ਤੇ ਪਰਿਵਾਰ ਨੂੰ ਹਰ ਪੱਖ ਤੋਂ ਇਨਸਾਫ ਦਿਵਾਇਆ ਜਾਵੇਗਾ ਤੇ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਪੀੜਤ ਪਰਿਵਾਰ ਦੀ ਹਰ ਤਰੀਕੇ ਦੀ ਮਦਦ ਕੀਤੀ ਜਾਵੇਗੀ। ਸ. ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨਾਲ ਗੱੱਲਬਾਤ ਕਰ ਕੇ ਘਟਨਾ ਦਾ ਜਾਇਜ਼ਾ ਲਿਆ ਹੈ ਤੇ ਇਸ ਮਾਮਲੇ ਵਿੱਚ ਪੁਲੀਸ ਨੇ ਫੌਰੀ ਕਾਰਵਾਈ ਕਰਦੇ ਹੋਏ ਜਿੱਥੇ ਮੁਲਜ਼ਮ ਨੂੰ ਗ੍ਰਿ੍ਫਤਾਰ ਕੀਤਾ ਹੈ, ਉਥੇ ਪੁਲੀਸ ਸਟੇਸ਼ਨ ਧਨੌਲਾ ਵਿਚ ਧਾਰਾ 376 ਏ ਬੀ ਆਈਪੀਸੀ, ਧਾਰਾ 6 ਪੌਕਸੋ ਐਕਟ, ਧਾਰਾ 3(2) (ਵੀ) ਐਸਸੀ/ਐਸਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

           ਉਨ੍ਹਾਂ ਆਖਿਆ ਕਿ ਸਿਵਲ ਹਸਪਤਾਲ ਵਿੱਚ ਬੱਚੀ ਦਾ ਮੈਡੀਕਲ ਕਰਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਆਖਿਆ ਕਿ ਇਹ ਕੇਸ ਫਾਸਟ ਟਰੈਕ ਅਦਾਲਤ ਰਾਹੀਂ ਲਗਵਾ ਕੇ ਛੇਤੀ ਤੋਂ ਛੇਤੀ ਨਿਆਂ ਦਿਵਾਇਆ ਜਾਵੇਗਾ ਅਤੇ ਐਸਸੀ/ਐਸਟੀ ਐਕਟ ਤਹਿਤ ਬਣਦਾ ਮੁਆਵਜ਼ਾ ਜਲਦ ਦਿੱੱਤਾ ਜਾਵੇਗਾ।
           ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪੀੜਤ ਪਰਿਵਾਰ ਨੂੰ ਐਸਸੀ/ਐਸਟੀ ਐਕਟ ਤਹਿਤ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਹੋਰ ਵੀ ਬਣਦੀ ਸਹਾਇਤਾ ਕੀਤੀ ਜਾ ਰਹੀ ਹੈ ਤਾਂ ਜੋ ਪਰਿਵਾਰ ਨੂੰ ਛੇਤੀ ਤੋਂ ਛੇਤੀ ਨਿਆਂ ਮਿਲ ਸਕੇ। ਇਸ ਮੌਕੇ ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ , ਸਿਹਤ ਵਿਭਾਗ ਦੇ ਅਧਿਕਾਰੀ ਅਤੇ ਅਮਲਾ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ, ਤਹਿਸੀਲ ਭਲਾਈ ਅਫਸਰ ਸੁਨੀਤਾ ਰਾਣੀ ਤੇ ਹੋਰ ਅਧਿਕਾਰੀ ਹਾਜ਼ਰ ਸਨ। 

Advertisement
Advertisement
Advertisement
Advertisement
Advertisement
Advertisement
error: Content is protected !!