ਰਿਸ਼ਵਤਖੋਰੀ ਰੋਕਣ ਲਈ ਵਿਜੀਲੈਂਸ ਬਿਊਰੋ ਦਾ ਸਹਿਯੋਗ ਦੇਣ ਦਾ ਸੱਦਾ

Advertisement
Spread information

ਵਿਜੀਲੈਂਸ ਬਿਊਰੋ ਬਰਨਾਲਾ ਵੱਲੋਂ ਵਿਜੀਲੈਂਸ ਜਾਗਰੂਕਤਾ ਪ੍ਰੋਗਰਾਮ


ਰਵੀ ਸੈਣ  , ਬਰਨਾਲਾ, 29 ਅਕਤੂਬਰ 2020 
             ਵਿਜੀਲੈਂਸ ਬਿਊਰੋ ਬਰਨਾਲਾ ਵੱਲੋਂ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ਼ ਡਾਇਰੈਕਟਰ ਸ਼੍ਰੀ ਬੀ.ਕੇ.ਉਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ਼੍ਰੀ ਮਨਦੀਪ ਸਿੰਘ ਸੀਨੀਅਰ ਪੁਲਿਸ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦੀ ਰਹਿਨੁਮਾਈ ਹੇਠ ਵਿਜੀਲੈਂਸ ਜਾਗਰੂਕਤਾ ਸਪਤਾਹ 27 ਅਕਤੂਬਰ ਤੋਂ 2 ਨਵੰਬਰ ਤੱਕ ਕੀਤੇ ਜਾ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ।
            ਇਸ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਬਰਨਾਲਾ  ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕੀਤੀ। ਇਸ ਮੌਕੇ ਹਾਜ਼ਰੀਨ ਨੂੰ ਇਮਾਨਦਾਰੀ, ਮੇਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਸਹੁੰ ਚੁਕਾਈ ਗਈ ਅਤੇ ਰਿਸ਼ਵਤਖੋਰੀ ਰੋਕਣ ਲਈ ਵਿਜੀਲੈਂਸ ਦਾ ਸਹਿਯੋਗ ਦੇਣ ਲਈ ਕਿਹਾ ਗਿਆ। ਇਸ ਮੌਕੇ ਡੀ.ਐਸ.ਪੀ. ਸ਼੍ਰੀ ਸੁਰਿੰਦਰਪਾਲ ਵੱਲੋਂ ਵਿਜੀਲੈਂਸ ਬਿਊਰੋ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਰਿਸ਼ਵਤ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਦਾ ਸਹਿਯੋਗ ਕੀਤਾ ਜਾਵੇ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਸੂਚਨਾਵਾਂ ਦੇਣ ਲਈ ਜਾਰੀ ਕੀਤੇ ਗਏ ਫੋਨ ਨੰਬਰ/ਟੋਲ ਫਰੀ ਨੰਬਰ ਅਤੇ ਵੈਬਸਾਈਟ ਬਾਰੇ ਜਾਣਕਾਰੀ ਦਿੰਦੇ ਹੋਏ ਭ੍ਰਿਸ਼ਟ ਅਧਿਕਾਰੀਆਂ/¬ਕ੍ਰਮਚਾਰੀਆਂ ਬਾਰੇ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!