ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦੇਣਾ ਅਤਿ ਜਰੂਰੀ-ਡਿਪਟੀ ਕਮਿਸ਼ਨਰ
ਹਰਪ੍ਰੀਤ ਕੌਰ , ਸੰਗਰੂਰ, 3 ਨਵੰਬਰ:2020
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 8 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇਦੱਸਿਆ ਕਿ ਅੱਜ ਕੋਵਿਡ-19 ਪਾਜ਼ਟਿਵ ਹੋਮਆਈਸੋਲੇਸ਼ਨ ਤੋ 8 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ। ਉਨਾਂ ਤੰਦਰੁਸਤ ਹੋਏ ਮਰੀਜ਼ਾਂ ਨੂੰ ਸਿਹਤਮੰਦ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਸਮੱਸਿਆ ਦਾ ਇਲਾਜ ਸਿਹਤ ਵਿਭਾਗ ਵੱਲੋਂਜਾਰੀ ਸਾਵਧਾਨੀਆਂ ਦੀ ਪਾਲਣਾ ਹੈ।
ਉਨਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਅਕਸਰ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। ਉਨਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦੇਣਾ ਅਤਿ ਜਰੂਰੀ ਹੈ।