ਸੈਲਫ ਹੈਲਪ ਗਰੁੱਪਾਂ ਵੱਲੋਂ ਲਾਈਆਂ ਜਾਣਗੀਆਂ ਹੱਥੀਂ ਬਣਾਏ ਸਾਮਾਨ ਦੀਆਂ ਸਟਾਲਾਂ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ
ਰਵੀ ਸੈਣ ਬਰਨਾਲਾ, 3 ਨਵੰਬਰ 2020
ਕੋਵਿਡ ਪ੍ਰੋਟੋਕੋਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਰੈੱਡ ¬ਕ੍ਰਾਸ ਸੁਸਾਇਟੀ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 11 ਨਵੰਬਰ ਨੂੰ ਦੀਵਾਲੀ ਮੇਲਾ ਲਾਇਆ ਜਾ ਰਿਹਾ ਹੈ, ਜਿਸ ਰਾਹੀਂ ਜਿੱਥੇ ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਵੱਲੋਂ ਹੱਥੀਂ ਬਣਾਏ ਸਾਮਾਨ ਦੀਆਂ ਸਟਾਲਾਂ ਸਜਾਈਆਂ ਜਾਣਗੀਆਂ, ਉਥੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਗਰੀਨ ਦੀਵਾਲੀ ਦਾ ਹੋਕਾ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ¬ਕ੍ਰਾਸ ਸੁਸਾਇਟੀ, ਬਰਨਾਲਾ ਵੱਲੋਂ 11 ਨਵੰਬਰ 2020 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੀਵਾਲਾ ਮੇਲਾ ਲਾਇਆ ਜਾ ਰਿਹਾ ਹੈ, ਜੋ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਾਇਆ ਜਾਵੇਗਾ। ਇਸ ਦੀਵਾਲੀ ਮੇਲੇ ਵਿੱਚ ਅਜੀਵਿਕਾ ਮਿਸ਼ਨ ਤਹਿਤ ਕੰਮ ਕਰ ਰਹੇ ਸੈਲਫ ਹੈਲਪ ਗਰੁੱਪ ਵੱਲੋਂ ਹੱਥੀਂ ਬਣਾਏ ਵੱਖ ਵੱਖ ਤਰ੍ਹਾਂ ਦੇ ਸਾਮਾਨ ਦੀਆਂ ਸਟਾਲਾਂ, ਫੂਡ ਹੱਟ ਤੋਂ ਇਲਾਵਾ ਸਪੈਸ਼ਲ ਰਿਸੋਰਸ ਸੈਂਟਰ ਬਰਨਾਲਾ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਦੀਵਾਲੀ ਸਬੰਧੀ ਸਜਾਵਟੀ ਦੀਵਿਆਂ ਅਤੇ ਹੋਰ ਸਾਮਾਨ ਦੀਆਂ ਸਟਾਲਾਂ ਲਾਈਆਂ ਜਾਣਗੀਆਂ ਅਤੇ ਗਰੀਨ ਦੀਵਾਲੀ ਦਾ ਸੁਨੇਹਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੁਫਤ ਮੈਡੀਕਲ ਕੈਂਪ ਵੀ ਲਾਇਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਅਸੀਂ ਕੋਵਿਡ 19 ਜਿਹੀ ਮਹਾਮਾਰੀ ’ਤੇ ਜਿੱਤ ਪਾ ਸਕੀਏ ਅਤੇ ਆਪਣੇ ਆਲੇ-ਦੁਆਲੇ ਨੂੰ ਪ੍ਰਦੂਸ਼ਣ ਰਹਿਤ ਬਣਾ ਸਕੀਏ।