Skip to content
- Home
- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਬਚਾਉਣ ਵਿੱਚ ਅਹਿਮ ਯੋਗਦਾਨ ਪਾ ਰਿਹੈ ਅਗਾਂਹਵਧੂ ਕਿਸਾਨ ਹਰਚਰਨ ਸਿੰਘ
Advertisement
ਬੀ.ਟੀ.ਐਨ. ਫਿਰੋਜ਼ਪੁਰ 4 ਨਵੰਬਰ 2020
ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਜਿੱਥੇ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਲੱਗ ਨਾ ਲਗਾਉਣ ਦੀ ਥਾਂ ਖੇਤਾਂ ਵਿੱਚ ਵਾਹੁਣ ਜਾਂ ਫਿਰ ਗੱਠਾ ਬਣਾ ਕੇ ਜਮੀਨ ਵਿੱਚੋਂ ਕੱਢਣ ਤੋਂ ਬਾਅਦ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਅਗਾਂਹਵਧੂ ਕਿਸਾਨ ਹਰਚਰਨ ਸਿੰਘ ਸਾਮਾ ਪਿੰਡ ਨੂਰਪੁਰ ਸੇਠਾ ਵੱਲੋਂ ਆਪਣੇ ਪਿੰਡ ਵਾਸੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ ਅਤੇ ਆਪਣੇ ਖੇਤਾਂ ਵਿਚਲੀ ਝੋਨੇ ਦੀ ਪਰਾਲੀ ਨੂੰ ਬੇਲਰ ਮਸੀਨ ਰਾਹੀਂ ਗੱਠਾਂ ਬੰਨ੍ਹ ਕੇ ਬਾਹਰ ਕੱਢ ਕੇ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ।
ਅਗਾਂਹਵਧੂ ਕਿਸਾਨ ਹਰਚਰਨ ਸਿੰਘ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਖੇਤਾਂ ਵਿੱਚੋਂ ਚੁਕਵਾਇਆ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾ ਵੱਲੋਂ ਖੁਦ ਵੀ ਕਰੀਬ 40 ਏਕੜ ਰਕਬੇ ਵਿੱਚ ਪਰਾਲ਼ੀ ਦੀਆ ਗੱਠਾਂ ਬਣਾਈਆਂ ਗਈਆਂ ਹਨ ਤੇ ਉਨ੍ਹਾਂ ਦੇ ਸੰਯੁਕਤ ਪਰਿਵਾਰ ਵੱਲੋਂ ਵੀ ਕਰੀਬ 150 ਏਕੜ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਪ੍ਰੇਮੀ ਹੋਣ ਦਾ ਸਬੂਤ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਿਆਦਾਤਰ ਕਿਸਾਨਾਂ ਨੇ ਬੇਲਰ ਮਸੀਨਾਂ ਨਾਲ ਪਰਾਲੀ ਦਾ ਕੁਤਰਾ ਕਰਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਵਾਹਿਆ ਹੈ। ਇਸ ਤਰ੍ਹਾਂ ਕਰਨ ਨਾਲ ਜਿੱਥੇ ਬਹੁਤ ਸਾਰੇ ਲੋਕਾਂ ਤੇ ਪਰਿਵਾਰਾਂ ਨੂੰ ਰੁਜਗਾਰ ਮਿਲਿਆ ਉੱਥੇ ਵਾਤਾਵਰਨ ਵੀ ਸਾਫ ਸੁੱਥਰਾ ਬਣਿਆ ਹੈ। ਉਨ੍ਹਾਂ ਕਿਹਾ ਕਿ ਧੂੰਏ ਨਾਲ ਨਾ ਸਿਰਫ ਵਾਤਾਵਰਨ ਹੀ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਇਸ ਧੂੰਏ ਨਾਲ ਅਨੇਕਾਂ ਸੜਕੀ ਦੁਰਘਟਨਾਵਾਂ ਵੀ ਪੈਦਾ ਹੁੰਦੀਆਂ ਹਨ।
ਸਾਨੂੰ ਸਾਰਿਆਂ ਨੂੰ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਨਾਲ ਲਗਾ ਕੇ ਗੱਠਾ ਬਣਾ ਕੇ ਖੇਤਾਂ ਵਿੱਚ ਬਾਹਰ ਕੱਢ ਕੇ ਜ਼ਮੀਨ ਵਾਹੁਣੀ ਚਾਹੀਦੀ ਹੈ ਜਾਂ ਫਿਰ ਬੇਲਰ ਦੀ ਮਦਦ ਨਾਲ ਪਰਾਲੀ ਦਾ ਕੁਤਰਾ ਕਰਕੇ ਜਮੀਨ ਵਿੱਚ ਪਰਾਲੀ ਵਾਹੁਣੀ ਚਾਹੀਦੀ ਹੈ। ਇਸ ਤਰ੍ਹਾਂ ਕਰਨ ਨਾਲ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਅਤੇ ਜਮੀਨ ਵਿਚਲੇ ਮਿੱਤਰ ਕੀੜੇ ਵੀ ਨਸਟ ਨਹੀਂ ਹੋਣਗੇ।
Advertisement
Advertisement
Advertisement
Advertisement
Advertisement
error: Content is protected !!