ਮਿਸ਼ਨ ਫਤਿਹ-2 ਕੋਰੋਨਾ ਪਾਜੀਟਿਵ ਮਰੀਜ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

Advertisement
Spread information

ਹਰਪ੍ਰੀਤ ਕੌਰ  ਸੰਗਰੂਰ, 4 ਨਵੰਬਰ:2020
              ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 2 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਹੋਮਆਈਸੋਲੇਸ਼ਨ ਤੋ ਕੋਰੋਨਾ ਨੰੂ ਹਰਾਉਣ ਵਾਲੇ ਦੋਵੇਂ ਪਾਜ਼ਟਿਵ ਮਰੀਜ਼ਾਂ ਨੰੂ ਸਿਹਤਮੰਦ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨਾਂ ਕਿਹਾ ਕਿ ਕੋਵਿਡ ਨੰੂ ਹਰਾਉਣ ਲਈ ਹਰੇਕ ਵਿਅਕਤੀ ਨੰੂ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦਾ ਧਿਆਨ ਰੱਖਣ ਦੀ ਲੋੜ ਹੈ, ਤਾਂ ਜੋ ਮੁੜ ਤੋਂ ਇਸ ਮਹਾਮਾਰੀ ਦੀ ਝਪੇਟ ਤੋਂ ਬਚਿਆ ਜਾ ਸਕੇ।
 ਉਨਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਅਕਸਰ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ।  ਉਨਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੰੂ ਪਹਿਲ ਦੇਣਾ ਅਤਿ ਜਰੂਰੀ ਹੈ।

Advertisement
Advertisement
Advertisement
Advertisement
Advertisement
error: Content is protected !!