ਪੰਜਾਬੀ ਹਫਤੇ ਦੇ ਪਹਿਲੇ ਦਿਨ ਸਰਕਾਰੀ ਸਕੂਲਾਂ ‘ਚ  ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ 

Advertisement
Spread information

ਮੁਕਾਬਲੇ ਵਿਦਿਆਰਥੀਆਂ ਦੇ ਮਨ੍ਹਾਂ ‘ਚ ਮਾਤ ਭਾਸ਼ਾ ਪ੍ਰਤੀ ਪਿਆਰ ਪੈਦਾ ਕਰਨ ਦਾ ਸਬੱਬ ਬਣਨਗੇ-ਸਿੱਖਿਆ ਅਧਿਕਾਰੀ


ਰਘਵੀਰ ਹੈਪੀ , ਬਰਨਾਲਾ,4 ਨਵੰਬਰ 2020

                   ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਭਾਸ਼ਾ ਬੋਲਣ,ਲਿਖਣ ਅਤੇ ਪੜ੍ਹਨ ਦੀ ਮੁਹਾਰਤ ਦਿੱਤੀ ਜਾ ਰਹੀ ਹੈ ਉੱਥੇ ਹੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਵਿਦਿਆਰਥੀਆਂ ਦੇ ਮਨ੍ਹਾਂ ‘ਚ ਪੰਜਾਬੀ ਮਾਂ ਬੋਲੀ ਪ੍ਰਤੀ ਸਤਿਕਾਰ ਅਤੇ ਗੌਰਵ ਪੈਦਾ ਕਰਨ ਦੇ ਮਨੋਰਥ ਨਾਲ ਵਿਭਾਗ ਵੱਲੋਂ ਸਮੂਹ ਸਰਕਾਰੀ ਸਕੂਲਾਂ ‘ਚ ਪੰਜਾਬੀ ਹਫਤਾ ਮਨਾਉਣ ਦੀ ਸ਼ੁਰੂਆਤ ਕੀਤੀ ਗਈ।
              ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਵਿਭਾਗੀ ਹਦਾਇਤਾਂ ਅਨੁਸਾਰ ਪੰਜਾਬੀ ਹਫਤੇ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਸਕੂਲ ਪੱਧਰੀ ਪੰਜਾਬੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੀ ਸਹੂਲਤ ਅਨੁਸਾਰ ਆਨਲਾਈਨ ਅਤੇ ਕੋਵਿਡ-19 ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੇ ਮੁਕਾਬਲੇ  ਸਕੂਲਾਂ ਵਿੱਚ ਕਰਵਾਏ ਗਏ।ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ ਦਾ ਉਚਾਰਨ ਕੀਤਾ।
                  ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹ ਮੁਕਾਬਲੇ ਪੰਜਾਬੀ ਭਾਸ਼ਾ ਦੀ ਪ੍ਰਫੱਲਤਾ ਦਾ ਆਧਾਰ ਬਣਨ ਦੇ ਨਾਲ ਨਾਲ ਬਚਪਨ ਤੋਂ ਹੀ ਵਿਦਿਆਰਥੀਆਂ ਦੇ ਮਨ੍ਹਾਂ ‘ਚ ਮਾਤ ਭਾਸ਼ਾ ਪ੍ਰਤੀ ਪਿਆਰ ਪੈਦਾ ਕਰਨ ਦਾ ਸਬੱਬ ਵੀ ਬਣਨਗੇ।ਬਚਪਨ ਤੋਂ ਹੀ ਮਾਤ ਭਾਸ਼ਾ ਪ੍ਰਤੀ ਪਿਆਰ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁ) ਸ਼ਹਿਣਾ ਆਦਿ ਵਿਖੇ ਸਕੂਲ ਮੁਖੀਆਂ ਅਤੇ ਪੰਜਾਬੀ ਅਧਿਆਪਕਾਂ ਦੀ ਰਹਿਨੁਮਾਈ ਹੇਠ ਕਰਵਾਏ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।ਵਿਭਾਗ ਦੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹੋਰਨਾਂ ਭਾਸ਼ਾਵਾਂ ਦਾ ਗਿਆਨ ਦੇਣ ਦੇ ਨਾਲ ਨਾਲ ਮਾਤ ਭਾਸ਼ਾ ਨਾਲ ਜੋੜੀ ਰੱਖਣਾ ਸਮੇਂ ਦੀ ਮੁੱਖ ਜਰੂਰਤ ਹੈ।ਉਹਨਾਂ ਕਿਹਾ ਕਿ ਵਿਭਾਗ ਦਾ ਇਹ ਕਾਬਲੇਤਾਰੀਫ ਉਪਰਾਲਾ ਵਿਦਿਆਰਥੀਆਂ ਦੇ ਮਨ੍ਹਾਂ ‘ਚ ਮਾਤ ਭਾਸ਼ਾ ਪ੍ਰਤੀ ਸਨੇਹ ਪੈਦਾ ਕਰਨ ਦਾ ਸਬੱਬ ਬਣੇਗਾ।
Advertisement
Advertisement
Advertisement
Advertisement
Advertisement
error: Content is protected !!