ਪ੍ਰਸ਼ਾਸ਼ਨ ਵੱਲੋਂ ਸਿਨੇਮੇ ਤੇ ਮਲਟੀਪਲੈਕਸ ਖੋਹਲਣ ਨੂੰ ਹਰੀ ਝੰਡੀ

Advertisement
Spread information

50 ਫੀਸਦ ਸੀਟਾਂ ਨਾਲ ਖੋਲ੍ਹੇ ਜਾ ਸਕਣਗੇ ਸਿਨੇਮਾ ਤੇ ਮਲਟੀਪਲੈਕਸ: ਡਿਪਟੀ ਕਮਿਸ਼ਨਰ

ਕੰਨਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ‘ਚ ਹੀ ਹੋਵੇਗੀ ਛੋਟ


ਹਰਪ੍ਰੀਤ ਕੌਰ  ਸੰਗਰੂਰ, 5 ਨਵੰਬਰ:2020 
           ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ‘ਤੇ ਜ਼ਿਲ੍ਹੇ ਅੰਦਰ ਸਿਨੇਮਾ, ਥੀਏਟਰ ਤੇ ਮਲਟੀਪਲੈਕਸ 50 ਫ਼ੀਸਦੀ ਨਾਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ।             ਇਹ ਹੁਕਮ ਕੰਨਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰ ‘ਚ ਹੀ ਲਾਗੂ ਰਹਿਣਗੇ। ਇਸੇ ਤਰ੍ਹਾਂ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੰਨਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰ ‘ਚ ਮੰਨੋਰੰਜ਼ਨ ਪਾਰਕ ਤੇ ਇਸੇ ਤਰ੍ਹਾਂ ਦੀਆਂ ਹੋਰਨਾਂ ਥਾਂਵਾਂ ਨੂੰ ਵੀ ਲੋੜੀਂਦੀਆਂ ਸਾਵਧਾਨੀਆਂ ਦਾ ਧਿਆਨ ਰੱਖਦੇ ਹੋਏ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਹੁਕਮ ਜ਼ਿਲ੍ਹੇ ਅੰਦਰ 30 ਨਵੰਬਰ 2020 ਤੱਕ ਲਾਗੂ ਰਹਿਣਗੇ।

          ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਆਫ਼ਤ ਪ੍ਰਬੰਧਨ ਐਕਟ 2005 ਦੇ ਨਾਲ-ਨਾਲ ਭਾਰਤੀ ਦੰਡਾਵਲੀ ਦੀ ਧਾਰਾ 188 ਦੇ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisement
Advertisement
Advertisement
Advertisement
Advertisement
Advertisement
error: Content is protected !!