ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੇ ਮੁਲਾਂਕਣ ਲਈ ਤਰੀਖਾਂ ਦਾ ਐਲਾਨ

Advertisement
Spread information
ਰਘਵੀਰ ਹੈਪੀ , ਬਰਨਾਲਾ 5 ਨਵੰਬਰ 2020
                   ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੇ ਮੁਲਾਂਕਣ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਮੁਲਾਂਕਣ 18 ਨਵੰਬਰ ਤੋਂ 21 ਨਵੰਬਰ 2020 ਤੱਕ ਕੀਤਾ ਜਾਵੇਗਾ।ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ-1 ਅਤੇ 2 ਕਲਾਸਾਂ ਦੇ ਬੱਚਿਆਂ ਦੇ ਵਿਕਾਸ ਨੂੰ ਜਾਣਨ ਅਤੇ ਸਮਝਣ ਲਈ ਸਾਲ ਵਿੱਚ ਤਿੰਨ ਵਾਰ ਬੱਚਿਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸ ਵਾਰ ਕੋਵਿਡ-19 ਦੇ ਕਾਰਨ ਅਧਿਆਪਕਾਂ ਨੂੰ ਇਸ ਸਬੰਧ ਵਿੱਚ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅਧਿਆਪਕਾਂ ਨੂੰ ਬੱਚਿਆਂ ਦਾ ਮੁਲਾਂਕਣ ਕਰਨ ਵੇਲੇ ਉਨਾਂ ਨੂੰ ਕਿਸੇ ਵੀ ਕੀਮਤ ‘ਤੇ ਸਕੂਲ ਨਾ ਬੁਲਾਉਣ ਬਾਰੇ ਕਿਹਾ ਗਿਆ ਹੈ।
                  ਇਸ ਮੁਲਾਂਕਣ ਲਈ ਟੈਲੀਫੋਨ, ਵੀਡੀਓ ਕਾਲ ਰਾਹੀਂ ਤਾਲਮੇਲ ਕੀਤਾ ਜਾਣਾ ਹੈ ਅਤੇ ਇੱਕ ਦਿਨ ਵਿੱਚ 15 ਬੱਚਿਆਂ ਤੋਂ ਵੱਧ ਦਾ ਮੁਲਾਂਕਣ ਨਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਰਫ ਮੁੱਖ ਦਫਤਰ ਵੱਲੋਂ ਭੇਜੇ ਗਏ ਪ੍ਰਸ਼ਨ ਬੱਚਿਆਂ ਨੂੰ ਪੁੱਛਣ, ਨਿਰਧਾਰਤ ਪ੍ਰੋਫਾਰਮੇ ਵਿੱਚ ਸਾਰੇ ਬੱਚਿਆਂ ਦਾ ਮੁਲਾਂਕਣ ਰਿਕਾਰਡ ਕਰਨ ਅਤੇ ਬੱਚਿਆਂ ਸਬੰਧੀ ਜਾਣਕਾਰੀ ਉਨਾਂ ਦੇ ਮਾਪਿਆਂ ਨਾਲ ਸਾਕਾਰਤਮਕ ਤਰੀਕੇ ਨਾਲ ਸਾਂਝੀ ਕਰਨ ਦੇ ਵੀ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਵਰਣਨਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਬਾਕੀ ਜਮਾਤਾਂ ਦੀ ਤਰਾਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਲਈ ਵੀ ਰੋਜ਼ਮਰਾ ਦੇ ਆਧਾਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ,ਸਲਾਈਡਾਂ ਰਾਹੀਂ ਅਤੇ ਛੋਟੀਆਂ ਵੀਡੀਓ ਤਿਆਰ ਕਰ ਕੇ ਭੇਜੀਆਂ ਜਾ ਰਹੀਆਂ ਹਨ ।
Advertisement
Advertisement
Advertisement
Advertisement
Advertisement
error: Content is protected !!