ਰਘਵੀਰ ਹੈਪੀ , ਬਰਨਾਲਾ,5 ਨਵੰਬਰ 2020
ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਮਨ੍ਹਾਂ ‘ਚ ਮਾਤ ਭਾਸ਼ਾ ਪੰਜਾਬੀ ਪ੍ਰਤੀ ਗੌਰਵ ਅਤੇ ਸਤਿਕਾਰ ਵਿੱਚ ਇਜ਼ਾਫਾ ਕਰਨ ਦੇ ਮਨੋਰਥ ਨਾਲ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ‘ਚ ਪੰਜਾਬੀ ਹਫਤਾ ਮਨਾਇਆ ਜਾ ਰਿਹਾ ਹੈ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਪੰਜਾਬੀ ਹਫਤੇ ਦੇ ਦੂਜੇ ਦਿਨ ਆਨਲਾਈਨ ਤਰੀਕੇ ਅਤੇ ਕੋਵਿਡ-19 ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲਾਂ ‘ਚ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਦੂਜੇ ਦਿਨ ਦੇ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਜਿੱਥੇ ਬਹੁਤ ਹੀ ਸੁੰਦਰ ਲਿਖਾਈ ਕੀਤੀ ਉੱਥੇ ਪੰਜਾਬੀ ਭਾਸ਼ਾ ਬਾਬਤ ਬਹੁਤ ਹੀ ਆਕਰਸ਼ਿਕ ਸਲੋਗਨ ਵੀ ਲਿਖੇ।ਜਿਲ੍ਹੇ ਦੇ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੁੱਲੀਵਾਲ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁ) ਠੀਕਰੀਵਾਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ,ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਸਰਕਾਰੀ ਹਾਈ ਸਕੂਲ ਸਹੌਰ,ਸਰਕਾਰੀ ਹਾਈ ਸਕੂਲ ਅਸਪਾਲ ਖੁਰਦ,ਸਰਕਾਰੀ ਹਾਈ ਸਕੂਲ ਕੁਤਬਾ,ਸਰਕਾਰੀ ਹਾਈ ਸਕੂਲ ਕੁਰੜ,ਸਰਕਾਰੀ ਹਾਈ ਸਕੂਲ ਧੂਰਕੋਟ,ਸਰਕਾਰੀ ਹਾਈ ਸਕੂਲ ਸਹਿਜੜਾ,ਸਰਕਾਰੀ ਹਾਈ ਸਕੂਲ ਠੁੱਲ੍ਹੇਵਾਲ,ਸਰਕਾਰੀ ਹਾਈ ਸਕੂਲ ਭੈਣੀ ਜੱਸਾ,ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂਂ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਪੰਜਾਬੀ ਅਧਿਆਪਕਾਂ ਦੀ ਅਗਵਾਈ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕਰਵਾਏ ਪੰਜਾਬੀ ਹਫਤੇ ਦੇ ਦੂਜੇ ਦਿਨ ਦੇ ਮੁਕਾਬਲਿਆਂ ‘ਚ ਵਿਦਿਆਰਥੀਆਂ ਦੀ ਭਾਗੀਦਾਰੀ ਬਹੁਤ ਹੀ ਉਤਸ਼ਾਹਪੂਰਨ ਰਹੀ।
ਸਕੂਲ ਮੁਖੀਆਂ ਨੇ ਦੱਸਿਆ ਕਿ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੀਆਂ ਕ੍ਰਿਤਾਂ ਦਾ ਨਿਰਣਾ ਕਰਨ ਉਪਰੰਤ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਵਿਭਾਗ ਦੇ ਪੰਜਾਬੀ ਹਫਤਾ ਮਨਾਉਣ ਦੇ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਹਿ-ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਵਿੱਚ ਬਿਹਤਰੀ ਦਾ ਆਧਾਰ ਬਣਦੇ ਹਨ।