ਲੋਨ ਪ੍ਰਾਪਤ ਕਰਕੇ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ ਬੇਰੋਜ਼ਗਾਰ
ਅਜੀਤ ਸਿੰਘ ਕਲਸੀ , ਬਰਨਾਲਾ, 5 ਨਵੰਬਰ 2020
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਲੋਨ ਮੁਹੱਈਆ ਕਰਵਾਉਣ ਤਹਿਤ ਲੋਨ ਮੇਲਾ ਦਸੰਬਰ 2020 ’ਚ ਲਗਾਇਆ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਇਸ ਮੇਲੇ ’ਚ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਵੱਲੋਂ ਭਾਗ ਲਿਆ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਸ਼੍ਰੀ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਰੋਜ਼ਗਾਰ ਪ੍ਰਾਰਥੀ ਇਸ ਮੇਲੇ ਵਿੱਚ ਭਾਗ ਲੈਣ ਲਈ ਪੰਜਾਬ ਸਰਕਾਰ ਦੇ ਪੋਰਟਲ www.pgrkam.com ’ਤੇ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਇਸ ਮੇਲੇ ਵਿੱਚ ਭਾਗ ਲੈਣ ਲਈ ਅਪੀਲ ਕੀਤੀ ਤਾਂ ਜੋ ਲੋਨ ਪ੍ਰਾਪਤ ਕਰਕੇ ਉਹ ਆਪਣਾ ਕੰਮ ਸ਼ੁਰੂ ਕਰ ਸਕਣ।