ਮੁੱਖ ਮੰਤਰੀ ਵੱਲੋਂ ਵਰਚੁਅਲ ਸਮਾਗਮ ਰਾਹੀਂ ਸਮਾਰਟ ਸਕੂਲਾਂ ਦਾ ਉਦਘਾਟਨ

Advertisement
Spread information

ਬਰਨਾਲਾ ’ਚ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਟੈਬਲੇਟਸ ਵੰਡਣ ਦੀ ਸ਼ੁਰੂਆਤ

ਜ਼ਿਲ੍ਹਾ ਬਰਨਾਲਾ ਵਿਚ 21 ਸਮਾਰਟ ਸਕੂਲਾਂ ਦਾ ਕੀਤਾ ਆਨਲਾਈਨ ਉਦਘਾਟਨ

ਪੰਜਾਬ ਸਰਕਾਰ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸ਼ੁਰੂਆਤ: ਤੇਜ ਪ੍ਰਤਾਪ ਸਿੰਘ ਫੂਲਕਾ


ਹਰਿੰਦਰ ਨਿੱਕਾ/ ਰਘਵੀਰ ਹੈਪੀ  ਬਰਨਾਲਾ, 7 ਨਵੰਬਰ2020 
                ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੁਅਲ ਸਮਾਗਮ ਦੌਰਾਨ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (ਮਿਸ਼ਨ 100 ਫੀਸਦੀ) ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ 372 ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ 2625 ਟੈਬਲੇਟਸ ਵੰਡੇ ਅਤੇ 1467 ਸਮਾਰਟ ਸਕੂਲਾਂ ਦਾ ਆਨਲਾਈਨ ਢੰਗ ਨਾਲ ਉਦਘਾਟਨ ਕੀਤਾ।
             ਇਸ ਵਰਚੁਅਲ ਸਮਾਗਮ ਦੌਰਾਨ ਜ਼ਿਲ੍ਹਾ ਸਦਮ ਮੁਕਾਮ ਬਰਨਾਲਾ ਤੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਜ਼ਿਲ੍ਹੇ ’ਚ ਹੋਰ ਵੱਖ ਵੱਖ ਥਾਵਾਂ ਤੋਂ ਸਿੱਖਿਆ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਪ੍ਰਬੰਧਕ ਕਮੇਟੀਆਂ ਅਤੇ ਪੰਚਾਇਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀਆਂ 8393 ਅਸਾਮੀਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਸਿੱਖਿਆ ਵਿਭਾਗ ਵੱਲੋਂ ਛੇਤੀ ਹੀ ਭਰਿਆ ਜਾਵੇਗਾ। ਇਸ ਮੌਕੇ ਉਨ੍ਹਾਂ ਪੰਜਾਬੀ ਸਪਤਾਹ ਸਮਾਗਮਾਂ ਦੀ ਵੀ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਉਤੇ ਜ਼ੋਰ ਦਿੱਤਾ।
             ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ 8393 ਅਸਾਮੀਆਂ ਦਾ ਇਸ਼ਤਿਹਾਰ ਦੇ ਦਿੱਤਾ ਗਿਆ, ਪਰ ਹੋਰ ਵੀ ਅਸਾਮੀਆਂ ਛੇਤੀ ਹੀ ਭਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ (ਐਨਰੋਲਮੈਂਟ) ਵਿੱਚ ਵਾਧਾ ਦਰਜ ਕੀਤਾ ਗਿਆ ਅਤੇ ਸੂਬਾ ਸਰਕਾਰ ਦੇ ਸਕੂਲਾਂ ਨੇ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਵਰ੍ਹੇ ਕਰੀਬ 14 ਫੀਸਦੀ ਵੱਧ ਦਾਖਲੇ ਕੀਤੇ ਹਨ, ਇਸ ’ਤੇ ਉਨ੍ਹਾਂ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਵਧਾਈ ਦਿੱਤੀ।
           ਇਸ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱੱਲੋਂ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੇਟਸ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ ਗਈੇ। ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੰਗੋਹਰ, ਭੂਰੇ, ਕੋਠੇ ਰਾਮਸਰ, ਬਿਧਾਤੇ, ਕਲਾਲਾ, ਬਾਜ਼ੀਗਰ ਬਸਤੀ ਬਡਬਰ, ਰਾਜਗੜ੍ਹ ਤੇ ਸੱਦੋਵਾਲ ਸਕੂਲ ਸਮੇਤ 8 ਪ੍ਰਾਇਮਰੀ ਸਕੂਲਾਂ ਦੇ 56 ਵਿਦਿਆਰਥੀਆਂ ਨੂੰ ਟੈਬਲੇਟਸ ਦੇ ਕੇ ਇਸ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਆਖਿਆ ਕਿ ਜ਼ਿਲ੍ਹੇ ਵਿਚ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਾਉਣ ਅਤੇ ਵਿਦਿਆਰਥੀਆਂ ਨੂੰ ਡਿਜੀਟਲ ਕੰਟੈਂਟ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀਮਤੀ ਵਸੁੰਧਰਾ ਕਪਿਲਾ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਕੁਲਦੀਪ ਸਿੰਘ, ਸਹਾਇਕ ਕੋਆਰਡੀਨਟੇਰ ਸਮਾਰਟ ਸਕੂਲ ਜਗਸੀਰ ਸਿੰਘ, ਬਿੰਦਰ ਸਿੰਘ ਖੁੱਡੀ ਕਲਾਂ, ਮਲਕੀਤ ਸਿੰਘ, ਰਜਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।
               ਇਸ ਮਗਰੋਂ ਜ਼ਿਲ੍ਹੇ ਵਿਚ 21 ਸਮਾਰਟ ਸਕੂਲਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ, ਹਾਈ ਸਕੂਲ ਵਜੀਦਕੇ ਖੁਰਦ, ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ, ਕਰਮਗੜ੍ਹ ਸਕੂਲ, ਕੱੱਟੂ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਤੇ ਲੜਕਿਆਂ ਦਾ ਸਕੂਲ ਬਰਨਾਲਾ, ਧਨੌਲਾ ਸਕੂਲ, ਛਾਪਾ ਸਕੂਲ, ਚੰਨਣਵਾਲ ਸਕੂਲ, ਮਹਿਲ ਕਲਾਂ ਸੀਨੀਅਰ ਸੈਕੰਡਰੀ ਸਕੂਲ, ਹਾਈ ਸਕੂਲ ਜੁਮਲਾ ਮਾਲਕਨ, ਪ੍ਰਾਇਮਰੀ ਸਕੂਲ ਬੀਹਲਾ, ਬਖਤਗੜ੍ਹ ਸਕੂਲ, ਨੈਨੇਵਾਲ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਦੌੜ, ਸਹਿਣਾ ਸਕੂਲ, ਭਦੌੜ ਲੜਕੀਆਂ ਦਾ ਸਕੂਲ, ਤਪਾ ਸੀਨੀਅਰ ਸੈਕੰਡਰੀ ਸਕੂਲ, ਰੂੜੇਕੇ ਕਲਾਂ ਸਕੂਲ ਤੇ ਸਰਕਾਰੀ ਹਾਈ ਸਕੂਲ ਮੌੜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵੱਖ ਵੱਖ ਥਾਈਂ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ, ਡਾ. ਰਵਿੰਦਰਪਾਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ, ਸਿਮਰਦੀਪ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!