ਜ਼ਿਲ੍ਹੇ ਭਰ ’ਚ 21, 22 ਨਵੰਬਰ ਅਤੇ 5, 6 ਦਸੰਬਰ ਨੂੰ ਲਗਾਏ ਜਾਣਗੇ ਪੋਲਿੰਗ ਸਟੇਸ਼ਨਾ ਤੇ ਸਪੈਸ਼ਲ ਕੈਂਪਰ
ਰਵੀ ਸੈਣ ਬਰਨਾਲਾ, 10 ਨਵੰਬਰ :2020
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ’ਚ 1 ਜਨਵਰੀ 2021 ਦੇ ਅਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਸ਼੍ਰੀ ਫੂਲਕਾ ਨੇ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦੇ ਇਸ ਪ੍ਰੋਗਰਾਮ ਤਹਿਤ 16 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ.) ਦੀਆਂ ਫੋਟੋ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1 ਜਨਵਰੀ 2021 ਨੂੰ ਜਿਨ੍ਹਾਂ ਵੋਟਰਾਂ ਦੀ ਉਮਰ 18 ਸਾਲ ਦੀ ਹੋਵੇਗੀ, ਅਜਿਹੇ ਵੋਟਰਾਂ ਦੀਆਂ ਮਿਤੀ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਨਵੀਂਆਂ ਵੋਟਾਂ ਬਣਾਈਆਂ ਜਾਣਗੀਆਂ। ਇਸ ਤੋਂ ਇਲਾਵਾ 21, 22 ਨਵੰਬਰ 2020 ਅਤੇ 5 ਅਤੇ 6 ਦਸੰਬਰ 2020 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਜਿਸ ਦੌਰਾਨ ਸਮੂਹ ਬੀ.ਐਲ.ਓਜ.ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੇ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਪਾਸੋਂ ਫਾਰਮ ਨੰਬਰ 6, 6ਏ, 7,8 ਅਤੇ 8ਓ ਪ੍ਰਾਪਤ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 15 ਜਨਵਰੀ 2021 ਨੂੰ ਕੀਤੀ ਜਾਣੀ ਹੈ।