ਹਰਪ੍ਰੀਤ ਕੌਰ ਸੰਗਰੂਰ, 10 ਨਵੰਬਰ:2020
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਸੰਗਰੂਰ ’ਚ ਸਿਕਿਊਰਟੀ ਗਾਰਡ ਦੀ ਭਰਤੀ ਲਈ ਵਿਸ਼ੇਸ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਿਕਿਊਰਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ’ਚ 65 ਸਾਲ ਤੱਕ ਸਥਾਈ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ 18 ਨਵੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਭਵਾਨੀਗੜ, 19 ਨਵੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਲਹਿਰਾ, 20 ਨਵੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਮੂਣਕ, 23 ਨਵੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਦਿੜਬਾ, 24 ਨਵੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਸੁਨਾਮ, 25 ਨਵੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਧੂਰੀ, 26 ਨਵੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਸ਼ੇਰਪੁਰ, 27 ਨਵੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਸੰਗਰੂਰ, 01 ਦਸੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਮਲੇਰਕੋਟਲਾ-1 ਅਤੇ 02 ਦਸੰਬਰ 2020 ਨੂੰ ਬੀ.ਡੀ.ਪੀ.ਓ. ਦਫ਼ਤਰ ਮਲੇਰਕੋਟਲਾ-2 ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰਤੀ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ’ਚ ਸ਼ਾਮਿਲ ਹੋਣ ਵਾਲੇ ਨੌਜਵਾਨ 10ਵੀਂ ਪਾਸ ਅਤੇ ਉਮਰ 21 ਤੋਂ 37 ਸਾਲ ਅਤੇ ਕੱਦ 168 ਸੈ.ਮੀ. ਹੋਣਾ ਚਾਹੀਦਾ ਹੈ। ਭਰਤੀ ਹੋਣ ਵਾਲੇ ਨੌਜਵਾਨਾਂ ਨੂੰ 12500/ਪਏ ਤੋਂ 15000/-ਪਏ ਤੱਕ ਤਨਖਾਹ ਦਿੱਤੀ ਜਾਵੇਗੀ, ਜਿਸ ਵਿੱਚ ਪੀ.ਐਫ ਅਤੇ ਬੀਮਾ ਆਦਿ ਸ਼ਾਮਿਲ ਹੋਣਗੇ। ਚਾਹਵਾਨ ਉਮੀਦਵਾਰ ਆਪਣੇ ਨਾਲ ਵਿੱਦਿਅਕ ਯੋਗਤਾ, ਪਾਸਪੋਰਟ ਸਾਈਜ਼ ਦੀਆਂ ਤਸਵੀਰਾਂ ਨਾਲ ਭਾਗ ਲੈ ਸਕਦੇ ਹਨ। ਸਿਲੈਕਟ ਹੋਏ ਪ੍ਰਾਰਥੀਆਂ ਨੂੰ ਕੰਪਨੀ ਵੱਲੋਂ ਪ੍ਰੋਸਪੈਕਟ ਲੈਣਾ ਜਰੂਰੀ ਹੈ। ਜਿਸ ਦੀ ਕੀਮਤ 350/-ਪਏ ਪ੍ਰਤੀ ਪ੍ਰੋਸਪੈਕਟ ਹੋਵੇਗੀ।
ਉਨਾਂ ਕੈਂਪ ’ਚ ਸ਼ਮੂਲੀਅਤ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਸਕ ਪਾ ਕੇ ਆਉਣ ਅਤੇ ਜਨਤਕ ਦੂਰੀ ਦਾ ਖ਼ਿਆਲ ਰੱਖਣ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਦੇ ਹੈਲਲਾਈਨ ਨੰਬਰ 98779-18167 ਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ।