16 ਨਵੰਬਰ ਨੂੰ ਕਾਲਜ ਖੋਹਲਣ ਦੀਆਂ ਤਿਆਰੀਆਂ ਮੁਕੰਮਲ, ਕਾਲਜ ਨੂੰ ਕੀਤਾ ਸੈਨੇਟਾਈਜ
ਹਰਿੰਦਰ ਨਿੱਕਾ , ਬਰਨਾਲਾ 11 ਨਵੰਬਰ 2020
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਾਇਡ ਲਾਇਨਜ ਤਹਿਤ ਐਸ. ਐਸ. ਡੀ. ਕਾਲਜ ਬਰਨਾਲਾ ਦੇ ਵਿੱਚ ਕੋਵਿਡ-19 ਅਧੀਨ ਸਮੂਹ ਸਟਾਫ ਦੇ ਸੈਂਪਲ ਲਏ ਗਏ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਸ੍ਰ. ਲਾਲ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਕਾਲਜ ਦੇ ਸਮੂਹ ਸਟਾਫ ਦੇ ਸੈਂਪਲ ਲਏ ਗਏ।
ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ਤਹਿਤ ਪੰਜਾਬੀ ਯੂਨੀਵਰਸਿਟੀ ਵੱਲੋਂ 16 ਨਵੰਬਰ ਨੂੰ ਕਾਲਜ ਖੋਲਣ ਦੀ ਸੰਭਾਵਨਾ ਦੇ ਮੱਦੇਨਜਰ ਤਹਿਤ ਸਮੂਹ ਕਾਲਜ ਸਫਾਈ ਉਪਰੰਤ ਨੂੰ ਸੈਨੇਟਾਇਜਰ ਕੀਤਾ ਗਿਆ।
ਇਸ ਸਬੰਧੀ ਐਸ. ਡੀ ਸਭਾ(ਰਜਿ.) ਬਰਨਾਲਾ ਦੇ ਜਰਨਲ ਸਕੱਤਰ ਸ੍ਰੀ ਸਿਵਦਰਸ਼ਨ ਕੁਮਾਰ ਸਰਮਾ ਜੀ ਨੇ ਕਿ ਕਿਹਾ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰੋਨ ਟੈਸਟ ਸਮੂਹ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਹਨ ਹਾਲਾਂਕਿ ਮੈਂ ਖੁਸ ਹਾਂ ਕਿ ਸਾਡੇ ਸਟਾਫ ਵੱਲੋੰ ਪੂਰਨ ਸਹਿਯੋਗ ਕੀਤਾ ਜਾ ਰਿਹਾਂ ਹੈ।
ਐਸ. ਡੀ. ਸਭਾ (ਰਜਿ.) ਬਰਨਾਲਾ ਦੇ ਵਿੱਦਿਅਕ ਸੰਸਥਾਵਾਂ ਦੇ ਸਿੱਖਿਆ ਨਿਰਦੇਸ਼ਕ ਸ੍ਰੀ ਸਿਵ ਸਿੰਗਲਾ ਨੇ ਕਿਹਾ ਕਿ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਬਚਾਓ ਲਈ ਜਾਗਰੂਕ ਕੀਤਾ, ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਿਲੇ ਨਿਰਦੇਸਾਂ ਦੀ ਪਾਲਣਾ ਕਰਨ ਲਈ ਅਪੀਲ ਕਰਦਿਆਂ ਕਿਹਾ ਕਿ ਵਾਰ-ਵਾਰ ਹੱਥ ਧੋਣਾਂ, ਸਮਾਜਿਕ ਦੂਰੀ ਬਣਾ ਕੇ ਰੱਖਣਾ । ਇਸ ਮੌਕੇ ਕਾਲਜ ਵਿੱਚ ਸੈਨੇਟਾਈਜਰ ਦਾ ਪ੍ਰਬੰਧ ਕੀਤਾ ਗਿਆ ਅਤੇ ਵਿਦਿਆਰਥੀਆਂ ਲਈ ਮਾਸਕ ਪਹਿਨਣਾ ਜਰੂਰੀ ਕੀਤਾ ਗਿਆ।