ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨਰ ਵੱਲੋਂ ਜਾਰੀ ਪ੍ਰੋਗਰਾਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ
ਰਘਵੀਰ ਹੈਪੀ ਬਰਨਾਲਾ, 12 ਨਵੰਬਰ 2020
ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਆਦਿੱਤਯ ਡੇਚਲਵਾਲ ਦੀ ਪ੍ਰਧਾਨਗੀ ਹੇਠ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਕੌਮੀ/ਰਾਜ ਪੱਧਰੀ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2021 ਦੇ ਅਧਾਰ ’ਤੇ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਮਿਤੀ 16.11.2020 ਨੂੰ ਕਰਨ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।
ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਯੋਗਤਾ ਮਿਤੀ 01.01.2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 16.11.2020 ਤੋਂ 15.12.2020 ਤੱਕ ਕਰਵਾਉਣ ਸਬੰਧੀ ਪ੍ਰੋਗਾਰਮ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਕਮਿਸ਼ਨ ਦੇ ਪ੍ਰੋਗਾਰਮ ਅਨੁਸਾਰ ਇਸ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ) ਵਿੱਚ ਆਮ ਜਨਤਾ ਕੋਲੋਂ ਮਿਤੀ 16.11.2020 ਤੋਂ 15.12.2020 ਤੱਕ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਕਮਿਸ਼ਨ ਦੇ ਪ੍ਰੋਗਾਰਮ ਅਨੁਸਾਰ ਮਿਤੀ 21.11.2020 (ਸ਼ਨਿੱਚਰਵਾਰ), 22.11.2020 (ਐਤਵਾਰ) ਅਤੇ 05.12.2020 (ਸ਼ਨਿੱਚਰਵਾਰ), 06.12.2020 (ਐਤਵਾਰ) ਸਪੈਸ਼ਲ ਕੈਂਪ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲਗਾਏ ਜਾ ਰਹੇ ਹਨ। ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪੋਲਿੰਗ ਬੂਥਾਂ ’ਤੇ ਸਬੰਧਤ ਬੀਐਲਓ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹਾਜ਼ਰ ਰਹਿ ਕੇ ਆਮ ਜਨਤਾ ਕੋਲੋਂ ਦਸਤੀ ਫਾਰਮ ਪ੍ਰਾਪਤ ਕਰਨਗੇ।
ਇਸ ਸਮੇਂ ਦੌਰਾਨ ਦਾਅਵੇ/ਇਤਰਾਜ਼ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਅਤੇ Voter 8elpline 1pp ਰਾਹੀਂ ਆਨਲਾਈਨ ਵੀ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਦਾਅਵੇ/ਇਤਰਾਜ਼ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। ਜੇਕਰ ਕੋਈ ਵਿਅਕਤੀ ਮਿਤੀ 01.01.2021 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ, ਉਸ ਨੇ ਆਪਣੀ ਅਜੇ ਤੱਕ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ ਹੈ ਤਾਂ ਉਹ ਮਿਤੀ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਫਾਰਮ ਨੰ 6 ਵਿੱਚ ਵੋਟ ਬਣਾਉਣ ਲਈ ਬਿਨੈ ਪੱਤਰ ਦੇ ਸਕਦਾ ਹੈ। ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ 6ਓ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ 8 ਅਤੇ ਉਸੇ ਚੋਣ ਹਲਕੇ ਦੇ ਵਿੱਚ ਹੀ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ 8ਓ ਵਿੱਚ ਪੇਸ਼ ਕੀਤੇ ਜਾ ਸਕਦੇ ਹਨ। ਇਸ ਮੌਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ।
ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਦੱਸਿਆ ਗਿਆ ਕਿ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੌਲ ਫ੍ਰੀ ਨੰਬਰ 1950 ’ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਸ੍ਰੀ ਸੰਜੀਵ ਕੁਮਾਰ ਸ਼ਰਮਾ ਈ.ਆਰ.ਓ. 104-ਮਹਿਲ ਕਲਾਂ (ਅ.ਜ.)-ਕਮ-ਡੀ.ਡੀ.ਪੀ.ਓ., ਬਰਨਾਲਾ, ਸ਼੍ਰੀ ਹਰਬੰਸ ਸਿੰਘ, ਸਹਾਇਕ ਈ.ਆਰ.ਓ.-1-ਕਮ-ਤਹਿਸੀਲਦਾਰ, ਬਰਨਾਲਾ, ਸ਼੍ਰੀ ਭਾਰਤ ਭੂਸ਼ਨ ਬਾਂਸਲ, ਤਹਿਸੀਲਦਾਰ ਚੋਣਾਂ ਬਰਨਾਲਾ, ਸ਼੍ਰੀ ਮਨਜੀਤ ਸਿੰਘ ਚੋਣ ਕਾਨੂੰਗੋ ਤੋਂ ਇਲਾਵਾ ਇਸ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ/ਨੁਮਾਇੰਦਿਆਂ ਸ. ਜਰਨੈਲ ਸਿੰਘ ਭੋਤਨਾ ਸ਼੍ਰੋਮਣੀ ਅਕਾਲੀ ਦਲ, ਸ਼੍ਰੀ ਦੀਪ ਸੰਘੇੜਾ, ਹੈਪੀ ਢਿਲੋਂ ਅਤੇ ਹਰਦੇਵ ਜਾਗਲ ਕਾਂਗਰਾਸ ਪਾਰਟੀ, ਸ. ਨਿਰਮਲ ਜਾਗਲ ਆਮ ਆਦਮੀ ਪਾਰਟੀ, ਸ਼੍ਰੀ ਚੰਦ ਸਿੰਘ ਚੋਪੜਾ ਸੀ.ਪੀ.ਆਈ (ਐਮ) ਪਾਰਟੀ, ਸ. ਉਜਾਗਰ ਸਿੰਘ ਬੀਹਲਾ ਸੀ.ਪੀ.ਆਈ., ਸ. ਹਵਾ ਸਿੰਘ ਬਹੁਜਨ ਸਮਾਜ ਪਾਰਟੀ ਤੇ ਹੋਰਾਂ ਵੱਲੋਂ ਭਾਗ ਲਿਆ ਗਿਆ।