ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ ਕੀਤਾ ਜਾ ਸਕਦੈ ਸੰਪਰਕ
ਚੋਣ ਕਮਿਸ਼ਨ ਦੀ ਵੈਬਸਾਈਟ ਤੇ ਆਨਲਾਈਨ ਭਰੇ ਜਾ ਸਕਦੈ ਹਨ ਫਾਰਮ
ਹਰਪ੍ਰੀਤ ਕੌਰ ਸੰਗਰੂਰ, 12 ਨਵੰਬਰ:2020
ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜਿਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਉਨਾਂ ਦੀ ਵੋਟ ਨਹੀਂ ਬਣੀ ਨੂੰ ਆਪਣੀ ਵੋਟ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 16 ਨਵੰਬਰ 2020 ਤੋਂ ਮਿਤੀ 15 ਦਸੰਬਰ 2020 ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਕਿਸੇ ਵੀ ਕੰਮ ਕਾਜ ਵਾਲੇ ਦਿਨ ਸਬੰਧਤ ਐਸ.ਡੀ.ਐਮ ਦਫ਼ਤਰ ਜਾ ਕੇ ਨਵੀਂ ਵੋਟ ਦਾ ਫਾਰਮ ਭਰ ਕੇ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਤੇ ਆਨਲਾਈਨ ਫਾਰਮ ਵੀ ਭਰੇ ਜਾ ਸਕਦੇ ਹਨ। ਉਨਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਟੋਲ ਫਰੀ ਨੰਬਰ 1950 ਤੇ ਮੁਫ਼ਤ ਕਾਲ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਸਮੇਂ ਦੌਰਾਨ ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟੀ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ। ਉਨਾਂ ਦੱਸਿਆ ਕਿ ਮਿਤੀ 21 ਤੇ 22 ਨਵੰਬਰ 2020 ਅਤੇ 5 ਤੇ 6 ਦਸੰਬਰ 2020 ਨੂੰ ਜ਼ਿਲਾ ਸੰਗਰੂਰ ਦੇ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠ ਕੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਜਿਨਾਂ ਨਾਗਰਿਕਾਂ ਦੀਆਂ ਵੋਟਾਂ ਨਹੀਂ ਬਣੀਆਂ ਬਣਵਾਈਆਂ ਜਾਣ।