ਮਿਸ਼ਨ ਫਤਿਹ- ਜ਼ਿਲੇ ’ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 16 ਮਰੀਜ਼

Advertisement
Spread information

ਹਰਪ੍ਰੀਤ ਕੌਰ  ਸੰਗਰੂਰ, 12 ਨਵੰਬਰ:2020 
                       ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 16 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
                      ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 2 ਸਿਵਲ ਹਸਪਤਾਲ ਸੰਗਰੂਰ ਤੋਂ, 1 ਪੀ.ਜੀ.ਆਈ ਚੰਡੀਗੜ ਤੋਂ, 1 ਸੀ.ਐਮ.ਸੀ ਲੁਧਿਆਣਾ ਤੋਂ, 1 ਫੋਟੀਜ਼ ਲੁਧਿਆਣਾ ਤੋਂ ਅਤੇ 11 ਜਣਿਆਂ ਨੇ ਹੋਮ ਆਇਸੋਲੇਸ਼ਨ ’ਚ ਰਹਿ ਕੇ ਕੋਰੋਨਾਵਾਇਰਸ ਤੋਂ ਜੰਗ ਜਿੱਤੀ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
                    ਸ਼੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਇੱਕ ਵਿਅਕਤੀ ਤੋਂ ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇੱਕ ਲਾਗ ਦੀ ਬਿਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲੇ ’ਚ ਵਾਪਿਸ ਆਉਣ ਵਾਲੇ ਲੋਕਾਂ ਨੂੰ ਇਸਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇੱਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ ’ਚ ਲੋਕਾਂ ’ਤੇ ਭਾਰੂ ਪੈ ਸਕਦੀ ਹੈ।

Advertisement
Advertisement
Advertisement
Advertisement
Advertisement
error: Content is protected !!