ਸੋਨੀ ਪਨੇਸਰ , ਬਰਨਾਲਾ 13 ਨਵੰਬਰ 2020
ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਵੱਲੋ੍ਹਂ ਦਿੱਤੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮਿਤੀ 12.12.2020 ਨੂੰ ਜਿਲ੍ਹਾ ਬਰਨਾਲਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਮਿਤੀ 13.11.2020 ਨੂੰ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਸਾਰੇ ਜੁਡੀਸ਼ੀਅਲ ਅਫ਼ਸਰਾਂ ਨਾਲ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਉਨ੍ਹਾਂ ਵੱਲੋ੍ਹਂ ਸਾਰੇ ਜੁਡੀਸ਼ੀਅਲ ਅਫ਼ਸਰਾਂ ਨੂੰ ਇਸ ਕੌਮੀ ਲੋਕ ਅਦਾਲਤ ਵਿੱਚ ਰਾਜੀਨਾਮਿਆਂ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਫੈਸਲਾ ਕਰਨ ਦੀ ਹਦਾਇਤ ਕੀਤੀ ਗਈ।
ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆ ਮਿਲਦਾ ਹੈ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਵੀ ਨਹੀਂ ਹੁੰਦੀ। ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679—243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸਤੋਂ ਇਲਾਵਾਂ ਸ਼੍ਰੀ ਰੁਪਿੰਦਰ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ੍ਹ ਜਿਲ੍ਹਾ ਬਰਨਾਲਾ ਦੇ ਬੀ.ਡੀ.ਪੀ.ਓਜ਼ ਅਤੇ ਸਰਪੰਚਾਂ, ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ਼ਾ ਅਤੇ ਪੈਰਾ ਲੀਗਲ ਵਲੰਟੀਅਰਾਂ ਲਈ ਇੱਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੂੰ ਔਰਤਾਂ ਨਾਲ ਹੋ ਰਹੀ ਘਰੇਲੂ ਹਿੰਸਾ, ਬਾਲ ਵਿਆਹ ਅਤੇ ਬੱਚਿਆ ਨਾਲ ਹੋ ਰਹੇ ਦੁਰਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ। ਇਸਤੋਂ ਇਲਾਵਾਂ ਜਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਮੀਦੀ ਦੇ ਵਿਦਿਆਰਥੀਆਂ ਨੂੰ ਵੈਬੀਨਾਰ ਰਾਹੀਂ ਮਾਨਯੋਗ ਸਕੱਤਰ ਜੀ ਵੱਲ੍ਹੋਂ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ