ਯੂਥ ਕਲੱਬਾਂ ਨੂੰ ਵੋਟਰ ਸੂਚੀ ਸੁਧਾਈ ਵਿੱਚ ਸਹਿਯੋਗ ਦੇਣ ਦੀ ਅਪੀਲ
ਅਜੀਤ ਸਿੰਘ ਕਲਸੀ ਬਰਨਾਲਾ, 13 ਨਵੰਬਰ 2020
ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋ ਨਹਿਰੂ ਯੁਵਾ ਕੇਂਦਰ ਦਾ ਸਥਾਪਨਾ ਦਿਵਸ ਜਾਗਰੂਕਤਾ ਮੁਹਿੰਮ ਵਜੋਂ ਮਨਾਇਆ ਗਿਆ, ਜਿਸ ਮੌਕੇ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਨੇ ਕਿਹਾ ਕਿ ਇਸ ਵਾਰ ਨਹਿਰੂ ਯੁਵਾ ਕੇਂਦਰ ਦੇ ਸਥਾਪਨਾ ਦਿਵਸ ’ਤੇ ਕਲੱਬਾਂ ਨੂੰ ਜਾਗਰੂਕ ਕਰ ਕੇ ਕਲੱਬਾਂ ਦੀ ਮੈਂਬਰਸ਼ਿਪ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਲੱਬਾਂ ਵੱਲੋਂ ਹਮੇਸ਼ਾ ਹੀ ਸਮਜਿਕ ਬੁਰਾਈਆਂ ਦੂਰ ਕਰਨ ਵਿਚ ਅਹਿਮ ਭੁਮਿਕਾ ਅਦਾ ਕੀਤੀ ਜਾਂਦੀ ਹੈ ਅਤੇ ਇਸ ਵਾਰ ਸਮੂਹ ਯੂਥ ਕਲੱਬਾਂ ਨੂੰ ਕੋਰੋਨਾ ਮਹਾਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਈ ਗਈ, ਜਿਸ ਸਬੰਧੀ ਕਲੱਬਾਂ ਵੱਲੋਂ ਕੀਤੇ ਕੰਮਾਂ ਦੀ ਪ੍ਰਸੰਸਾ ਕੀਤੀ ਗਈ ਹੈ।
ਸਥਾਪਨਾ ਦਿਵਸ ਮੌਕੇ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸੀਨੀਅਰ ਲੇਖਾਕਾਰ ਸ੍ਰੀ ਸੰਦੀਪ ਸਿੰਘ ਘੰਡ ਨੇ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਵੋਟਰ ਸੂਚੀ ਸੁਧਾਈ ਸਬੰਧੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਸੁਧਾਈ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਧੀਨ ਵਿਸ਼ੇਸ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਮਿਤੀ 21 ਅਤੇ 22 ਨਵੰਬਰ ਅਤੇ 5 ਅਤੇ 6 ਦਸੰਬਰ ਨੂੰ ਹਰੇਕ ਬੂਥ ’ਤੇ ਬੂਥ ਲੈਵਲ ਅਫਸਰ ਵੋਟਰ ਸੂਚੀਆਂ ਦੀ ਸੁਧਾਈ ਤੇ ਨਵੀਆਂ ਵੋਟਾਂ ਬਣਾਉਣ ਲਈ ਬੈਠਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਨੌਜਵਾਨ ਜਿਸ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਦੀ ਹੈ, ਉਹ ਆਪਣੀ ਵੋਟ ਬਣਵਾ ਸਕਦਾ ਹੈ ।
ਇਸ ਮੌਕੇ ਲਵਪ੍ਰੀਤ ਸਿੰਘ, ਸੁਸ਼ਮਾ ਬਰਨਾਲਾ, ਨਵਨੀਤ ਕੌਰ, ਫਿਰੋਜ ਖਾਨ, ਲੋਕ ਭਲਾਈ ਵੈਲਫੇਅਰ ਸੁਸਾਇਟੀ ਮਹਿਲ ਕਲਾਂ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਤੇ ਸਤਨਾਮ ਸਿੰਘ ਆਦਿ ਨੂੰ ਸਨਮਾਨਿਤ ਕੀਤਾ ਗਿਆ।