ਹਰਪ੍ਰੀਤ ਕੌਰ ਸੰਗਰੂਰ, 17 ਨਵੰਬਰ:2020
ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 4 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਕੋਵਿਡ-19 ਪਾਜ਼ਟਿਵ 4 ਮਰੀਜ਼ ਹੋਮਆਈਸੋਲੇਸ਼ਨ ਤੋ ਕੋਰੋਨਾ ਨੂੰ ਹਰਾਇਆ। ਉਨਾਂ ਤੰਦਰੁਸਤ ਹੋਏ ਮਰੀਜ਼ਾਂ ਨੂੰ ਸਿਹਤਮੰਦ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਸਮੱਸਿਆ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਘਰੋਂ ਬਾਹਰ ਨਿਕਲਣ ਸਮੇਂ ਲਾਜ਼ਮੀ ਤੌਰ ‘ਤੇ ਮਾਸਕ ਪਹਿਨਿਆ ਜਾਵੇ।