ਬਰਨਾਲਾ ਅਦਾਲਤਾਂ ‘ਚ 12 ਦਿਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Advertisement
Spread information

ਕੌਮੀ ਲੋਕ ਅਦਾਲਤ ਮਿਤੀ 12.12.2020 ਦੇ ਸਬੰਧ ਵਿੱਚ ਹੋਈ ਆਨਲਾਈਨ ਮੀਟਿੰਗ


ਰਵੀ ਸੈਣ  ਬਰਨਾਲਾ 18 ਨਵੰਬਰ 2020 

               ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਦਿੱਤੇ ਦਿਸ਼ਾਂ ਨਿਰਦੇਸ਼ ਅਨੁਸਾਰ ਮਿਤੀ 12.12.2020 ਨੂੰ ਜਿਲ੍ਹਾ ਬਰਨਾਲਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਤੇਜ਼ ਪ੍ਰਤਾਪ ਸਿੰਘ ਫੂਲਕਾ ਅਤੇ ਐੱਸ.ਪੀ. (ਡੀ) ਸ਼੍ਰੀ ਸੁਖਦੇਵ ਸਿੰਘ ਵਿਰਕ ,ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਮੀਟਿੰਗ ਵਿੱਚ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਲੰਬਿਤ ਪਏ ਰਾਜੀਨਾਮੇ ਹੋਣ ਵਾਲੇ ਮਾਮਲਿਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਰਖਕੇ ਵੱਧ ਤੋਂ ਵੱਧ ਲੋਕਾਂ ਦੇ ਰਾਜੀਨਾਮੇ ਕਰਵਾਏ ਜਾਣ ਅਤੇ ਐੱਸ.ਪੀ. (ਡੀ) ਸਾਹਿਬ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਅਨਟਰੇਸਡ ਰਿਪੋਰਟਾਂ ਅਤੇ ਕੈਂਸਲੈਸ਼ਨ ਰਿਪੋਰਟਾਂ ਵੀ ਅਦਾਲਤਾ ਵਿਚ ਪੇਸ਼ ਕਰਨ ਤਾਂ ਜ਼ੋ ਉਹਨਾਂ ਦਾ ਵੀ ਕੋਮੀ ਲੋਕ ਅਦਾਲਤ ਵਿਚ ਫੈਸਲਾ ਕੀਤਾ ਜਾ ਸਕੇ।
                 ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆ ਮਿਲਦਾ ਹੈ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਵੀ ਨਹੀਂ ਹੁੰਦੀ। ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679—243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। 

Advertisement
Advertisement
Advertisement
Advertisement
Advertisement
Advertisement
error: Content is protected !!