ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ ’ਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ

Advertisement
Spread information

ਕੋਵਿਡ ਦੌਰਾਨ ਨਿਭਾਈ ਭੂਮਿਕਾ ਲਈ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਕੀਤੀ ਸ਼ਲਾਘਾ

ਬਰਨਾਲਾ ਜ਼ਿਲ੍ਹੇ ਵਿਚ ਚੱਲ ਰਹੇ ਹਨ 31 ਤੰਦਰੁਸਤ ਪੰਜਾਬ ਸਿਹਤ ਕੇਂਦਰ: ਡਿਪਟੀ ਕਮਿਸ਼ਨਰ


ਹਰਿੰਦਰ ਨਿੱਕਾ ਬਰਨਾਲਾ, 21 ਨਵੰਬਰ 2020 
                   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਨਲਾਈਨ ਸਮਾਗਮ ਦੌਰਾਨ ਸੂਬੇ ਭਰ ਵਿਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕੋਵਿਡ ਦੌਰਾਨ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਨ੍ਹਾਂ ਯੋਧਿਆਂ ਸਦਕਾ ਹੀ ਅਸੀਂ ਇਸ ਬਿਮਾਰੀ ’ਤੇ ਕਾਬੂ ਪਾਊਣ ਵਿਚ ਸਫਲ ਹੋਏ ਹਾਂ। ਇਸ ਮੌਕੇ ਉਨ੍ਹਾਂ ਕੋਵਿਡ ਦੇ ਵਰਤਮਾਨ ਰੁਝਾਨ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ‘ਮਿਸ਼ਨ ਫਤਿਹ’ ਤਹਿਤ ‘ਮਾਸਕ ਹੀ ਵੈਕਸੀਨ ਹੈ’ ਦਾ ਨਾਅਰਾ ਦਿੱਤਾ।
                  ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਹਤ ਕੇਂਦਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਢਲੀਆਂ ਸਿਹਤ ਸੇਵਾਵਾਂ ਦੇਣਗੇ। ਉਨ੍ਹਾਂ ਦੱਸਿਆ ਕਿ ਇਨ੍ਹ੍ਹਾਂ ਸਿਹਤ ਕੇਂਦਰਾਂ ਵਿਚ 27 ਤਰ੍ਹਾਂ ਦੀਆਂ ਦਵਾਈਆਂ ਅਤੇ 6 ਪ੍ਰਕਾਰ ਦੇ ਮੈਡੀਕਲ ਟੈਸਟ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਮੰਨਿਆ ਹੈ ਕਿ ਪੰਜਾਬ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਮੋਹਰੀ ਸੂਬਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ 3049 ਕੇਂਦਰ ਸਥਾਪਿਤ ਕੀਤੇ ਜਾਣ ਦਾ ਟੀਚਾ ਹੈ, ਜਿਸ ਵਿਚੋਂ 2046 ਸਥਾਪਿਤ ਕੀਤੇ ਜਾ ਚੁੱਕੇ ਹਨ, ਜਦ ਕਿ 800 ਹੋਰ ਅਗਲੇ ਦੋ ਮਹੀਨਿਆਂ ਵਿਚ ਸ਼ੁਰੂ ਕਰ ਦਿੱਤੇ ਜਾਣਗੇ। ਕੋਵਿਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੀਪੀਈ ਕਿੱਟਾਂ, 95 ਐਨ ਮਾਸਕ ਅਤੇ ਹੋਰ ਡਾਕਟਰੀ ਸਾਜ਼ੋ-ਸਾਮਾਨ ’ਤੇ ਸੂਬੇ ਵਿਚ 184.95 ਕਰੋੜ ਰੁਪਏ ਖਰਚ ਕੀਤੇ ਹਨ, ਜਦਕਿ 5.57 ਕਰੋੜ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਬੀਮਾ ਯੋਜਨਾ, ਬਾਲ ਸਵਾਸਥਯ ਕਾਰਯਕ੍ਰਮ, ਹੈਪੇਟਾਈਟਸ ਅਤੇ ਕੈਂਸਰ ਦੇ ਇਲਾਜ ਦੀ ਸਹੁਲਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਿਹਤ ਵਿਭਾਗ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
                ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ ਵਿਚ ਮਾਰਚ 2019 ਤੋਂ ਹੁਣ ਤੱਕ 55 ਲੱਖ ਲੋਕਾਂ ਨੇ ਇਲਾਜ ਕਰਵਾਇਆ ਹੈ। ਇਸ ਮੌਕੇ ਜ਼ਿਲ੍ਹਾ ਸਦਰ ਮੁਕਾਮ ਤੋਂ ਸਮਾਗਮ ਵਿਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿਚ 31 ਤੰਦਰੁਸਤ ਪੰਜਾਬ ਸਿਹਤ ਕੇਂਦਰ ਸਫਲਤਾ ਨਾਲ ਚੱਲ ਰਹੇ ਹਨ ਤੇ ਸਰਕਾਰੀ ਸਿਹਤ ਕੇਂਦਰਾਂ ਵਿਚ ਮਰੀਜ਼ਾਂ ਨੂੰ ਮਿਆਰੀ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਇਸ ਮੌਕੇ ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਡੀਆਈਓ ਡਾ. ਭੁਪਿੰਦਰ ਸਿੰਘ ਤੇ ਡਾ. ਲਖਬੀਰ ਕੌਰ ਤੋਂ ਇਲਾਵਾ ਜ਼ਿਲ੍ਹੇ ਵਿਚ ਦਰਜਨਾਂ ਥਾਵਾਂ ’ਤੇ ਸਿਹਤ ਅਮਲਾ ਹਾਜ਼ਰ ਸੀ, ਜੋ ਵਰਚੂਅਲ ਸਮਾਗਮ ’ਚ ਜੁੜਿਆ।  

Advertisement
Advertisement
Advertisement
Advertisement
Advertisement
error: Content is protected !!