ਰਵੀ ਸੈਣ ਬਰਨਾਲਾ, 21 ਨਵੰਬਰ 2020
ਜ਼ਿਲ੍ਹਾ ਬਰਨਾਲਾ ਦੇ ਸੇਵਾ ਕੇਂਦਰ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਜ਼ ਨੂੰ ਸੇਵਾਵਾਂ ਮੁਹੱਈਆ ਕਰਵਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਕਰਜ਼ੇ ਲਈ ਬਿਨੈ ਪੱਤਰ (ਸਟਰੀਟ ਵੈਂਡਰਜ਼) ਅਤੇ ਸਿਫਾਰਸ਼ ਪੱਤਰ ਲਈ ਬਿਨੈ ਪੱਤਰ (ਸਟਰੀਟ ਵੈਂਡਰਜ਼) ਲਈ ਸੇਵਾਵਾਂ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਸੇਵਾ ਲਈ 30 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਆਤਮ ਨਿਰਭਰ ਨਿਧੀ ਸਕੀਮ ਅਧੀਨ ਲੋਨ ਆਦਿ ਸੇਵਾਵਾਂ ਲਈ ਸਟਰੀਟ ਵੈਂਡਰਜ਼ ਬਿਨੈ ਪੱਤਰ ਜਮ੍ਹਾਂ ਕਰਵਾਉਣ ਲਈ ਸਬੰਧਤ ਦਸਤਾਵੇਜ਼ਾਂ ਨਾਲ ਆਪਣੇ ਨੇੜਲੇ ਸੇਵਾ ਕੇਂਦਰਾਂ ਦਾ ਦੌਰਾ ਕਰ ਸਕਦੇ ਹਨ।