ਗੁਰਸੇਵਕ ਸਹੋਤਾ ਮਹਿਲ ਕਲਾਂ, 22 ਨਵੰਬਰ2020
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਗੁਰਮ ਵਿਖੇ ਸਮੂਹ ਸਟਾਫ, ਸਕੂਲ ਮੈਨੇਜਮੈਂਟ ਕਮੇਟੀ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮੁੱਖ ਅਧਿਆਪਕ ਧੀਰਜ ਕੁਮਾਰ ਦੀ ਅਗਵਾਈ ਹੇਠ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀ ਦਿੱਤੀ ਗਈ।
ਇਸ ਮੌਕੇ ਮੁੱਖ ਅਧਿਆਪਕ ਧੀਰਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਲੜਕੀਆਂ ਅਤੇ ਐਸ.ਸੀ/ਬੀ.ਪੀ.ਐਲ. ਲੜਕਿਆਂ ਨੂੰ ਹੀ ਵਰਦੀ ਦੇਣ ਦੀ ਸਹੂਲਤ ਹੈ, ਪਰ ਸਕੂਲ ਮੈਨੇਜਮੈਂਟ, ਸਕੂਲ ਸਟਾਫ ਅਤੇ ਦਾਨੀ ਸੱਜਣਾਂ ਦੇ ਸਾਂਝੇ ਹੰਭਲੇ ਨਾਲ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀ ਦਿੱਤੀ ਗਈ ਹੈ।
ਇਸ ਮੌਕੇ ਸਕੂਲ ਚੇਅਰਮੈਨ ਰਾਜਵਿੰਦਰ ਸਿੰਘ ਤੇ ਵਾਈਸ ਚੇਅਰਮੈਨ ਮਹਿੰਦਰ ਸਿੰਘ ਨੇ ਸਾਰੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੱਚਿਆਂ ਦਾ ਦਾਖ਼ਲਾ ਸਰਕਾਰੀ ਹਾਈ ਸੈਲਫ ਸਮਾਰਟ ਸਕੂਲ ਗੁਰਮ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ, ਜਿੱਥੇ ਸਮਾਰਟ ਕਲਾਸਾਂ ਦੇ ਨਾਲ ਅੰਗਰੇਜੀ ਮਾਧਿਅਮ ਦੀ ਪੜ੍ਹਾਈ ਵੀ ਕਰਾਈ ਜਾਂਦੀ ਹੈ। ਇਸ ਮੌਕੇ ਮਨਜਿੰਦਰ ਸਿੰਘ ਪੰਚ, ਬੀਰ ਸਿੰਘ ਕਮੇਟੀ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਤੇ ਸਮੂਹ ਸਟਾਫ ਹਾਜ਼ਰ ਸੀ।