Skip to content
- Home
- ਬਲਾਕ ਫਤਿਹਗੜ ਪੰਜਗਰਾਈਆਂ ਤੋਂ ਕੋਵਿਡ-19 ਦੇ 100 ਨਮੂਨੇ ਲੈ ਕੇ ਜਾਂਚ ਲਈ ਭੇਜੇ
Advertisement
ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਹਰਾਇਆ ਜਾ ਸਕਦੈ-ਡਾ.ਗੀਤਾ
ਗਗਨ ਹਰਗੁਣ , ਸੰਦੌੜ/ਮਲੇਰਕੋਟਲਾ 22 ਨਵੰਬਰ :2020
ਡਿਪਟੀ ਕਮਿਸਨਰ ਸ੍ਰੀ ਰਾਮਵੀਰ ਦੇ ਦਿਸਾ ਨਿਰਦੇਸਾਂ ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਅੱਜ ਕੋਵਿਡ -19 ਦੇ 100 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਹੁਣ ਲੋਕ ਬਿਨਾਂ ਡਰ ਸੈਪਲ ਦੇਣ ਦੇ ਲਈ ਅੱਗੇ ਆਉਣ ਲੱਗੇ ਹਨ ਜਿਸ ਕਰਕੇ ਕੋਵਿਡ ਨੂੰ ਜਲਦੀ ਚਲਦਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ ਬਾਕੀ ਰਹਿੰਦੇ ਲੋਕ ਵੀ ਬਿਨਾਂ ਕਿਸੇ ਡਰ ਆਪ ਚੱਲ ਕੇ ਜਾਂਚ ਕਰਵਾਉਣ।
ਡਾ. ਗੀਤਾ ਨੇ ਕਿਹਾ ਕਿ ਜੇਕਰ ਸੈਂਪਲਿਗ ਵੇਲੇ ਸਿਹਤ ਵਿਭਾਗ ਦੀਆਂ ਟੀਮਾਂ ਨੰੂ ਲੋਕਾਂ ਦਾ ਪੂਰਾ ਸਹਿਯੋਗ ਮਿਲਦਾ ਰਹੇਗਾ ਤਾਂ ਕੋਰੋਨਾ ਮਹਾਂਮਾਰੀ ਨੂੰ ਹਰਾਉਣਾ ਕੋਈ ਵੱਡੀ ਗੱਲ ਨਹੀ ਹੈ। ਉਨਾਂ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਮਾਸਕ ਦੀ ਵਰਤੋਂ, ਵਾਰ ਵਾਰ ਹੱਥਾਂ ਦੀ ਸਫ਼ਾਈ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ ਖਿਆਲ ਰੱਖਣਾ ਚਾਹੀਦਾ ਹੈ, ਜਿਸਦੇ ਲਈ ਸੈਂਪਿਗ ਲੈਣ ਵੇਲੇ ਸਿਹਤ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੰੂ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਕੋਵਿਡ-19 ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਇਸ ਮੌਕੇ ਐਸ ਆਈ ਗੁਰਮੀਤ ਸਿੰਘ, ਗੁਲਜਾਰ ਖਾਨ, ਨਿਰਭੈ ਸਿੰਘ, ਕਰਮਦੀਨ, ਹਰਮਿੰਦਰ ਸਿੰਘ, ਰਾਜੇਸ ਰਿਖੀ, ਮੁਹੰਮਦ ਰਫਾਨ ਉਪ ਵੈਦ, ਜਗਦੇਵ ਸਿੰਘ ਆਦਿ ਹਾਜਰ ਸਨ।
Advertisement
Advertisement
Advertisement
Advertisement
Advertisement
error: Content is protected !!