ਰਵੀ ਸੈਣ ਬਰਨਾਲਾ, 23 ਨਵੰਬਰ 2020
ਡਾ. ਚਰਨਜੀਤ ਸਿੰਘ ਕੈਂਥ ਨੇ ਅੱਜ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਮਗਰੋਂ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਹਾ ਕਿ ਕਿਸਾਨ ਹਿੱਤ ਦੀ ਸੇਵਾ ਉਨ੍ਹਾਂ ਦਾ ਮੁਢਲਾ ਕੰਮ ਹੋਵੇਗਾ।
ਉੁਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਹੋਰ ਉਪਰਾਲੇ ਕੀਤੇ ਜਾਣਗੇ ਤੇ ਕੁਆਲਿਟੀ ਕੰਟਰੋਲ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਇਨਪੁਟਸ ਮੁਹੱੱਈਆ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ।
ਡਾ. ਚਰਨਜੀਤ ਸਿੰਘ ਕੈਂਥ ਨੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
