ਰਘਵੀਰ ਹੈਪੀ ਬਰਨਾਲਾ, 24 ਨਵੰਬਰ 2020
ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਜੀ ਦੀ ਅਗਵਾਈ ਹੇਠ ਜਿਲ੍ਹਾ ਬਰਨਾਲਾ ਵਿਖੇ ਮਿਤੀ 12.12.2020 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਵਿੱਚ ਜਿਲ੍ਹਾ ਬਰਨਾਲਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆ ਆਦਿ ਨਾਲ ਸਬੰਧਿਤ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਰਜ਼ਾਮੰਦੀ ਨਾਲ ਝਗੜਿਆਂ ਦੇ ਨਿਪਟਾਰੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉੱਕਤ ਵਿਸ਼ਿਆ ਨਾਲ ਸਬੰਧਿਤ ਕੇਸਾਂ ਦਾ ਨੈਸ਼ਨਲ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ, ਉਹ ਸਬੰਧਿਤ ਕੋਰਟ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿੱਚ ਆਪਣੀ ਦਰਖਾਸਤ ਦੇ ਸਕਦੇ ਹਨ।
ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਸ਼੍ਰੀ ਰੁਪਿੰਦਰ ਸਿੰਘ ਜੀ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆ ਮਿਲਦਾ ਹੈ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਵੀ ਨਹੀਂ ਹੁੰਦੀ। ਅੰਤ ਵਿੱਚ ਸ਼੍ਰੀ ਰੁਪਿੰਦਰ ਸਿੰਘ ਜੀ ਨੇ ਅਪੀਲ ਕੀਤੀ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਫਾਇਦਾ ਲਿਆ ਜਾਵੇ। ਇਸ ਨੈਸ਼ਨਲ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679—243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।