ਕੁਇਜ਼ ਵਿਚ ਕੁੱਲ 30 ਸਵਾਲਾਂ ਲਈ ਮਿਲੇਗਾ 30 ਮਿੰਟ ਦਾ ਸਮਾਂ
ਰਵੀ ਸੈਣ ਬਰਨਾਲਾ, 24 ਨਵੰਬਰ 2020
ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ 25 ਨਵੰਬਰ, 2020 ਨੂੰ ਦੁਪਿਹਰ 12 ਵਜੇ ‘ਸੰਵਿਧਾਨ, ਲੋਕਤੰਤਰ ਤੇ ਅਸੀਂ’ ਵਿਸ਼ੇ ’ਤੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਕੁਇਜ਼ ਵਿਚ ਕੋਈ ਵੀ ਨਾਗਰਿਕ ਭਾਗ ਲੈ ਸਕਦਾ ਹੈ। ਇਸ ਕੁਇਜ਼ ਵਿਚ ਕੁੱਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।
ਵਧੀਕ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਉਕਤ ਵਿਸ਼ੇ ਸਬੰਧੀ 27 ਲੇਖ ਤੇ ਇੰਨ੍ਹਾਂ ਲੇਖਾਂ ਦੀ ਸੰਖੇਪ ਜਾਣਕਾਰੀ ਵਾਲੀਆਂ ਵੀਡੀਓਜ਼ ਫੇਸਬੁੱਕ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਲੇਖਾਂ ਦੇ ਆਧਾਰ ’ਤੇ ਹੀ ਇਹ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਕੁਇਜ਼ ਦਾ ਲਿੰਕ 25 ਨਵੰਬਰ ਨੂੰ ਸਵੇਰੇ 11:50 ਵਜੇ ਮੁੱਖ ਚੋਣ ਅਫਸਰ, ਪੰਜਾਬ ਦੇ ਫੇਸਬੁੱਕ ਤੇ ਟਵਿੱਟਰ ’ਤੇ ਸਾਂਝਾ ਕੀਤਾ ਜਾਵੇਗਾ। ਕੁਇਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾਂ ਕਰਵਾਉਣਾ ਹੋਵੇਗਾ ਤੇ 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀਂ ਕੀਤਾ ਜਾ ਸਕੇਗਾ। ਇਸ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ 1500 ਰੁਪਏ ਪਹਿਲਾ ਇਨਾਮ, 1300 ਰੁਪਏ ਦੂਜਾ ਇਨਾਮ ਤੇ 1000 ਰੁਪਏ ਤੀਜਾ ਇਨਾਮ ਦਿੱਤਾ ਜਾਵੇਗਾ। ਜੇਕਰ ਮੁਕਾਬਲੇਬਾਜ਼ਾਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।