ਪੰਜਾਬ ਅੰਦਰ ਫਿਰ ਲਾਗੂ ਹੋਵੇਗਾ ਰਾਤ ਦਾ ਕਰਫਿਊ

Advertisement
Spread information

ਏ.ਐਸ. ਅਰਸ਼ੀ ਚੰਡੀਗੜ੍ਹ, 25 ਨਵੰਬਰ 2020 

          ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਕਾਰਣ ਦਿੱਲੀ-ਐਨ.ਸੀ.ਆਰ. ਦੀ ਦਿਨ ਪ੍ਰਤੀਦਿਨ ਗੰਭੀਰ ਹੋ ਰਹੀ ਸਥਿਤੀ ਅਤੇ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਮੁੱਖ ਰੱਖਦਿਆਂ ਬੁੱਧਵਾਰ ਨੂੰ ਸੂਬੇ ਦੇ ਸਾਰੇ ਕਸਬਿਆਂ ਅਤੇ ਸ਼ਹਿਰਾਂ ਵਿਚ ਰਾਤ ਦੇ ਕਰਫਿਊ ਨੂੰ ਦੁਬਾਰਾ ਲਾਗੂ ਕਰਨ ਸਮੇਤ ਕਈ ਨਵੀਆਂ ਪਾਬੰਦੀਆਂ ਲਗਾਉਣ ਦੇ ਹੁਕਮ ਦਿੱਤੇ ਹਨ। 1 ਦਸੰਬਰ ਤੋਂ, ਮਾਸਕ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਦੁੱਗਣਾ ਕਰ ਦਿੱਤਾ ਗਿਆ ਹੈ।

Advertisement

      ਤਾਜਾ ਹੁਕਮਾਂ ਮੁਤਾਬਿਕ ਸੂਬੇ ਦੇ ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਵੀ 9.30 ਵਜੇ ਤੱਕ ਸੀਮਤ ਕਰ ਦਿੱਤਾ ਗਿਆ ਹੈ। ਰਾਤ ਦਾ ਕਰਫਿਊ 10 ਵਜੇ ਤੋਂ ਲਾਗੂ ਹੋਵੇਗਾ ਅਤੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਕ ਉੱਚ ਪੱਧਰੀ ਰਾਜ ਕੋਵਿਡ ਸਮੀਖਿਆ ਬੈਠਕ ਤੋਂ ਬਾਅਦ ਨਵੀਂਆਂ ਪਾਬੰਦੀਆਂ ਦੇ ਵੇਰਵੇ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ ਜਾਵੇਗਾ। ਹੋਰ ਵੇਰਵਾ ਜਲਦ ਹੀ ਪਾਠਕਾਂ ਨਾਲ ਸਾਂਝਾ ਕੀਤਾ ਜਾਵੇਗਾ।

Advertisement
Advertisement
Advertisement
Advertisement
Advertisement
error: Content is protected !!