ਹਰਪ੍ਰੀਤ ਕੌਰ ,ਸੰਗਰੂਰ, 25 ਨਵੰਬਰ:2020
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 6 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਸਮੇਤ ਕੋਵਿਡ ਕੇਅਰ ਸੈਂਟਰ ਤੋਂ ਆਪੋ-ਆਪਣੇ ਘਰਾਂ ਨੂੰ ਪਰਤੇ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 5 ਮਰੀਜ਼ ਹੋਮਆਈਸੋਲੇਸ਼ਨ, 1 ਸਿਵਲ ਹਸਪਤਾਲ ਸੰਗਰੂਰ ਤੋਂ ਠੀਕ ਹੋਏ ਹਨ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।







