ਸੂਬਾ ਪੱਧਰੀ ਮੁਕਾਬਲੇ- ਸੁੰਦਰ ਲਿਖਾਈ ‘ਚ ਗੂੰਜਿਆ ਮੌੜਾਂ ਸਕੂਲ ਦੀ ਵਿਦਿਆਰਥਣ ਹਰਪ੍ਰੀਤ ਦਾ ਨਾਮ

Advertisement
Spread information

ਰਘਵੀਰ ਹੈਪੀ  ਬਰਨਾਲਾ,27 ਨਵੰਬਰ 2020 

                 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਵਿੱਚੋਂ ਜਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਵੱਲੋਂ ਪੁਜੀਸ਼ਨਾਂ ਹਾਸਿਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ‘ਚ ਜਿਲ੍ਹੇ ਦੀ ਨਾ ਸਿਰਫ਼ ਭਾਗੀਦਾਰੀ ਉਤਸ਼ਾਹਜਨਕ ਹੈ ਸਗੋਂ ਵਿਦਿਆਰਥੀਆਂ ਵੱਲੋਂ ਸੂਬਾ ਪੱਧਰ ‘ਤੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਦਿਆਂ ਜਿਲ੍ਹੇ ਦਾ ਨਾ ਵੀ ਰੌਸ਼ਨ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸੁੰਦਰ ਲਿਖਾਈ ਦੇ ਆਏ ਸੂਬਾ ਪੱਧਰੀ ਨਤੀਜਿਆਂ ਵਿੱਚੋਂ ਸਰਕਾਰੀ ਹਾਈ ਸਕੂਲ ਮੌੜਾਂ ਦੀ ਵਿਦਿਆਰਥਣ  ਹਰਪ੍ਰੀਤ ਕੌਰ ਸਪੁੱਤਰੀ ਸ੍ਰ ਜਗਤਾਰ ਸਿੰਘ ਜਮਾਤ ਸੱੱਤਵੀਂ ਨੇ ਮਿਡਲ ਵਰਗ ਦੇ  ਵਿਸ਼ਸ਼ ਲੋੜਾਂ ਵਾਲੇ ਵਿਦਿਆਰਥੀ ਵਰਗ ਵਿੱੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।

Advertisement

               ਵਿੱਦਿਅਕ ਮੁਕਾਬਲਿਆਂ ਦੇ ਜਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਸ੍ਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੂਬਾ ਪੱਧਰ ‘ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੀ ਇਹ ਜਿਲ੍ਹੇ ਦੀ ਪੰਜਵੀਂ ਵਿਦਿਆਰਥਣ ਹੈ।ਇਸ ਤੋਂ ਪਹਿਲਾਂ ਜਿਲ੍ਹੇ ਦੇ ਚਾਰ ਵਿਦਿਆਰਥੀਆਂ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚੋਂ ਸੂਬਾ ਪੱਧਰ ‘ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕਰਕੇ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਜਾ ਚੁੱਕਿਆ ਹੈ।ਸਕੂਲ ਦੇ ਹੈਡਮਾਸਟਰ ਸ੍ਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥਣ ਦੀ ਖੁਦ਼ ਦੀ ਮਿਹਨਤ ਅਤੇ ਗਾਈਡ ਅਧਿਆਪਕ ਤੇਜਿੰਦਰ ਸਿੰਘ ਦੀ ਪ੍ਰੇਰਨਾ ਨੂੰ ਜਾਂਦਾ ਹੈ।ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥਣ,ਸਕੂਲ ਸਟਾਫ ਅਤੇ ਵਿਦਿਆਰਥਣ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥਣ ਤੋਂ ਭਵਿੱਖ ਵਿੱਚ ਹੋਰ ਪ੍ਰਾਪਤੀਆਂ ਦੀ ਕਾਮਨਾ ਕੀਤੀ।

Advertisement
Advertisement
Advertisement
Advertisement
Advertisement
error: Content is protected !!