ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਬਰਨਾਲਾ ’ਚ ਜਾਗਰੂਕਤਾ ਵੈਨ ਰਵਾਨਾ

Advertisement
Spread information

ਵੱਖ ਵੱਖ ਬਿਮਾਰੀਆਂ ਤੋਂ ਲੋਕਾਂ ਨੂੰ ਜਾਗਰੂਕ ਕਰੇਗੀ ਵੈਨ



ਸੋਨੀ ਪਨੇਸਰ  , ਬਰਨਾਲਾ, 1 ਦਸੰਬਰ 2020 
                     ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਸੁਖਜੀਵਨ ਕੱਕੜ ਦੀ ਅਗਵਾਈ ਹੇਠ ਵੱਖ ਵੱਖ ਬਿਮਾਰੀਆਂ ਤੋਂ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਚਲਾਈਆਂ ਜਾ ਰਹੀਆਂ ਹਨ।  ਇਸ ਲੜੀ ਤਹਿਤ ਜ਼ਿਲ੍ਹਾ ਬਰਨਾਲਾ ’ਚ ਸੀਐਚਸੀ ਧਨੌਲਾ ਵਿਖੇ ਐਸਐਮਓ ਡਾ. ਸਤਵੰਤ ਸਿੰਘ ਔਜਲਾ ਦੀ ਅਗਵਾਈ ਹੇਠ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ।
                    ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀ ਇਹ ਵੈਨ ਟੀ.ਬੀ., ਕੈਂਸਰ, ਮਲੇਰੀਆ, ਡੇਂਗੂ, ਹੈਪੇਟਾਇਟਾਸ ਅਤੇ ਕਰੋਨਾ ਮਹਾਮਾਰੀ ਖ਼ਿਲਾਫ਼ ਜਾਗਰੂਕ ਕਰੇਗੀ। ਇਸ ਮੌਕੇ ਹਾਜ਼ਰ ਲੋਕਾਂ ਨੂੰ ਜਾਗਰੂਕਤਾ ਪੈਂਫਲੇਟ ਅਤੇ ਪੋਸਟਰ ਵੰਡੇ ਗਏ।
                     ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਸ. ਬਲਰਾਜ ਸਿੰਘ ਵੱਲੋਂ ਸਿਹਤ ਵਿਭਾਗ ਵੱਲੋਂ ਚਲਾਈਆਂ ਜਾਦੀਆਂ ਸਕੀਮਾਂ ਬਾਰੇ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਦੇ ਉਪਰਾਲੇ ਸਾਂਝੇ ਕੀਤੇ ਗਏ। ਇਸ ਮੌਕੇ ਸਿਹਤ ਸੁਪਰਵਾਈਜ਼ਰ ਜਗਰਾਜ ਸਿੰਘ, ਪਰਮਿੰਦਰ ਸਿੰਘ, ਰਮਨਦੀਪ ਸਿੰਘ ਲਾਲੀ ਅਤੇ ਸਿਹਤ ਕਰਮਚਾਰੀ ਸੁਰਿੰਦਰ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!