ਕੋਵਿਡ ਟੈਸਟ ਤੋਂ ਡਰਨ ਦੀ ਲੋੜ ਨਹੀਂ -ਡਾ.ਗੀਤਾ
ਗਗਨ ਹਰਗੁਣ ਸੰਦੌੜ , 1 ਦਸੰਬਰ:2020
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸਾ ਨਿਰਦੇਸਾਂ ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਆਉਂਦੇ ਵੱਖ -ਵੱਖ ਪਿੰਡਾਂ ਵਿੱਚ ਅੱਜ ਕੋਵਿਡ -19 ਦੇ 130 ਨਮੂਨੇ ਲਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਕੋਵਿਡ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਇਸ ਨੂੰ ਲੈ ਕੇ ਸਾਵਧਾਨੀ ਜਰੂਰ ਰੱਖੀ ਜਾਵੇ। ਉਨਾਂ ਕਿਹਾ ਕਿ ਬਲਾਕ ਵਿੱਚ ਰੋਜਾਨਾ ਹੁੰਦੀ ਸੈਪਲਿੰਗ ਵਿੱਚ ਪਾਜੇਟਿਵ ਕੇਸਾਂ ਦੀ ਗਿਣਤੀ ਆ ਰਹੀ ਹੈ ਇਸ ਲਈ ਲੋਕਾਂ ਨੂੰ ਵਧੇਰੇ ਟੈਸਟ ਕਰਵਾਉਣੇ ਚਾਹੀਦੇ ਹਨ ।
ਉਨਾਂ ਕਿਹਾ ਕੇ ਲੋਕ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾ ਨੂੰ ਜਰੂਰ ਸਹਿਯੋਗ ਕਰਨ ਤਾਂ ਜੋ ਇਸ ਆਫਤ ਨਾਲ ਨਜਿੱਠਿਆ ਜਾ ਸਕੇ । ਉਨਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ ਬਾਕੀ ਰਹਿੰਦੇ ਲੋਕ ਵੀ ਬਿਨਾਂ ਕਿਸੇ ਡਰ ਆਪ ਆ ਕੇ ਜਾਂਚ ਕਰਵਾਉਣ।
ਕੋਵਿਡ ਕੈਂਪ ਦਾ ਨਰੀਖਣ ਕਰਨ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਗੀਤਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਦੀ ਸਫਾਈ ਕਰਨ ਅਤੇ ਸਾਮਾਜਿਕ ਦੂਰੀ ਦਾ ਵਿਸੇਸ ਖਿਆਲ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਐਸ ਆਈ ਗੁਰਮੀਤ ਸਿੰਘ, ਗੁਲਜਾਰ ਖਾਨ, ਨਿਰਭੈ ਸਿੰਘ, ਕਰਮਦੀਨ, ਹਰਮਿੰਦਰ ਸਿੰਘ,ਮਨਦੀਪ ਸਿੰਘ ਬੀ.ਐਸ. ਏ, ਰਾਜੇਸ ਰਿਖੀ, ਸੀ.ਐਚ ਓ ਕਰਮਜੀਤ ਕੌਰ, ਰਵਿੰਦਰ ਕੌਰ, ਰਣਦੀਪ ਕੌਰ,ਸਤਵਿੰਦਰ ਸਿੰਘ, ਦਲੀਪ ਸਿੰਘ ਆਦਿ ਹਾਜਰ ਸਨ।