ਬਰਨਾਲਾ ਸਾਂਝਾ ਕਿਸਾਨ ਸੰਘਰਸ਼- ਲੁਟੇਰੇ ਕਾਰਪੋਰੇਟ ਘਰਾਣੇ ਲੋਕਾਂ ਦਾ ਮੌਤ ਦਾ ਖੌਅ-ਮਨਜੀਤ ਧਨੇਰ

Advertisement
Spread information

ਹਰਿੰਦਰ ਨਿੱਕਾ ਬਰਨਾਲਾ 3 ਦਸੰਬਰ 2020
       ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਕਿਸਾਨਾਂ ਨੂੰ ਇੱਕ ਕਰੋੜ ਰੁ. ਜੁਰਮਾਨਾ ਅਤੇ ਪੰਜ ਸਾਲ ਦੀ ਕੈਦ ਵਾਲੇ ਆਰਡੀਨੈਂਸ ਖਿਲਾਫ 30 ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਸ਼ੁਰੂ ਹੋਏ ਸਾਂਝੇ ਕਿਸਾਨ ਸੰਘਰਸ਼ ਤੀਜੇ ਮਹੀਨੇ ਵਿੱਚ ਦਾਖਲ ਹੋਣ’ਤੇ ਬੁਲਾਰਿਆਂ ਨੇ ਅੱਜ ਦੇ ਦਿਨ 2-3 ਦਸੰਬਰ 1984 ਦੀ ਦਰਮਿਆਨੀ ਰਾਤ ਨੂੰ ਭੁਪਾਲ ਵਿਖੇ ਅਮਰੀਕੀ ਬਹੁਕੰਮੀ ਕੰਪਨੀ ਯੂਨੀਅਨ ਕਾਰਬਾਈਡ ਵਿੱਚੋਂ ਜਹਿਰੀਲੀ ਗੈਸ ਰਿਸਣ ਨਾਲ ਮੌਤ ਦੇ ਮੂੰਹ ਧੱਕ ਦਿੱਤੇ ਗਏ ਅੱਠ ਹਜਾਰ ਤੋਂ ਵਧੇਰੇ ਲੋਕਾਂ ਨੂੰ ਅਤੇ ਸਾਝੇ ਕਿਸਾਨ ਮੋਰਚੇ ਵਿੱਚ ਦੋ ਹੋਰ ਕਿਸਾਨਾਂ ਨੂੰ ਸ਼ਾਂਝੇ ਤੌਰ’ ਤੇ ਸ਼ਰਧਾਂਜਲੀ ਭੇਂਟ ਕੀਤੀ ਗਈ।                   ਸਾਂਝੇ ਕਿਸਾਨ ਸੰਘਰਸ਼ ਨੂੰ ਵਿਸ਼ਾਲ ਲੋਕਾਈ ਦੇ ਸੱਭੇ ਮਿਹਨਤਕਸ਼ ਤਬਕੇ ਇਸ ਸਾਂਝੇ ਕਿਸਾਨ ਨੂੰ ਬਲ ਬਖਸ਼ ਰਹੇ ਹਨ। ਸੂਝਵਾਨ ਸਖਸ਼ੀਅਤਾਂ ਸਾਂਝੇ ਕਿਸਾਨ ਮੋਰਚੇ ਵਿੱਚ ਸ਼ਾਮਿਲ ਵੀ ਹੁੰਦੀਆਂ ਹਨ, ਹਜਾਰਾਂ ਰੁ. ਫੰਡ ਪੱਖੋਂ ਯੋਗਦਾਨ ਪਾਕੇ ਵੱਡਾ ਸਹਾਰਾ ਬਣ ਰਹੇ ਹਨ। ਅੱਜ ਸੀਨੀਅਰ ਵਕੀਲ ਜਗਜੀਤ ਸਿੰਘ ਢਿੱਲੋਂ ਨੇ ਸ਼ਾਮਿਲ ਹੋਕੇ ਦਸ ਹਜਾਰ ਦੀ ਸਹਾਇਤਾ ਰਾਸ਼ੀ ਸੰਚਾਲਨ ਕਮੇਟੀ ਨੂੰ ਸੌਂਪੀ।

          ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਵਿਰੋਧੀ ਤਿੰਨੇ ਕਾਨੂੰਨਾਂ ਖਿਲਾਫ ਚੱਲ ਰਹੀ ਸਾਂਝੀ ਜੰਗ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗਆਂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਪ੍ਰੇਮਪਾਲ ਕੌਰ, ਗੁਰਚਰਨ ਸਿੰਘ, ਹਰਚਰਨ ਚੰਨਾ, ਕਰਨੈਲ ਸਿੰਘ ਗਾਂਧੀ , ਜਸਪਾਲ ਸਿੰਘ ਚੀਮਾ, ਖੁਸ਼ੀਆ ਸਿੰਘ, ਗੁਰਮੇਲ ਰਾਮ ਸ਼ਰਮਾ , ਗੁਰਚਰਨ ਸਿੰਘ ਐਡਵੋਕਟ ਆਦਿ ਨੇ ਕਿਹਾ ਕਿ ਖੇਤੀ ਵਿਰੋਧੀ ਤਿੰਨੇ ਕਾਨੂੰਨ ਅਤੇ ਬਿਜਲੀ ਸੋਧ ਬਿਲ-2020 ਖਿਲਾਫ ਚੱਲ ਰਿਹਾ ਸੰਘਰਸ਼ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ।         ਅੱਜ ਦੇ ਹੀ ਦਿਨ ੨-੩ ਦਸੰਬਰ ੧੯੮੪ ਦੀ ਦਰਮਿਆਨੀ ਰਾਤ ਨੂੰ ਦਿਉਕੱਦ ਸਾਮਰਾਜੀ ਕੰਪਨੀ ਯੂਨੀਅਨ ਕਾਰਬਾਈਡ ਦੇ ਭੁਪਾਲ ਯੂਨਿਟ ਵਿੱਚ ਅੱਠ ਹਜਾਰ ਲੋਕਾਂ ਨੂੰ ਗੈਸ ਰਿਸਣ ਕਾਰਨ ਮੌਤ ਦੇ ਮੂੰਹ ਧੱਕ ਦਿੱਤਾ ਸੀ। ਹਜਾਰਾਂ ਲੋਕਾਂ ਦੀ ਕਾਤਿਲ ਯੂਨੀਅਨ ਕਾਰਬਾਈਡ ਦੇ ਮਾਲਕ ਨੂੰ ਉਸ ਸਮੇਂ ਦੀ ਸਰਕਾਰ ਨੇ ਸੁਰੱਖਿਅਤ ਲਾਂਘਾ ਦੇਕੇ ਅਮਰੀਕਾ ਜਾਣ ਦਿੱਤਾ ਸੀ। ਦਿੱਲੀ ਸਾਂਝੇ ਕਿਸਾਨ ਮੋਰਚੇ ਦੇ ਰੁਝੇਵੇਂ ਭਰੇ ਪਲਾਂ ਵਿੱਚੋਂ ਤੋਂ ਕੁੱਝ ਜਥੇਬੰਦਕ ਜਰੂਰੀ ਰੁਝੇਵਿਆਂ ਕਾਰਨ ਵਾਪਸ ਪਰਤੇ ਬੀਕੇਯੂ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਸਾਝੇ ਤੌਰ’ਤੇ ਮੋਦੀ ਹਕੂਮਤ ਦੀਆਂ ਪਛਾੜੀਆਂ ਜਾ ਰਹੀਆਂ ਸਾਜਿਸ਼ਾਂ ਬਾਰੇ ਦੱਸਿਆ।

Advertisement

            ਸਾਂਝੇ ਕਿਸਾਨ ਸੰਘਰਸ਼ ਦੀ ਢਾਲ ਬਣੇ ਹਰਿਆਣਾ ਦੇ ਕਿਸਾਨਾਂ ਦੇ ਦਲੇਰਾਨਾ ਸ਼ਲਾਘਾਯੋਗ ਉਪਰਾਲੇ ਬਾਰੇ ਵੀ ਦੱਸਿਆ ਕਿ ਦਿੱਲੀ ਦਾ ਨੱਕ ਵਿੱਚ ਦਮ ਕਰਨ ਲਈ ਵੀ ਹਰਿਆਣਾ ਦੇ ਕਿਸਾਨਾਂ ਦਾ ਅਹਿਮ ਯੋਗਦਾਨ ਹੈ। ਪੰਜਾਬ ਦੇ ਕਿਸਾਨ ਚਾਚਾ ਅਜੀਤ ਸਿੰਘ ਦੀ ਪੱਗੜੀ ਸੰਭਾਲ ਜੱਟਾ ਲਹਿਰ, ਸੇਵਾ ਸਿੰਘ ਠੀਕਰੀਵਾਲ ਦੀ ਅਗਵਾਈ ਵਾਲੀ ਪਰਜਾ ਮੰਡਲ ਲਹਿਰ, ਪੈਪਸੂ ਦੀ ਮੁਜਾਰਾ ਲਹਿਰ ਦੇ ਸ਼ਾਨਾਮੱਤੇ ਇਤਿਹਾਸਕ ਵਿਰਸੇ ਨੂੰ ਅੱਗੇ ਤੋਰਦਿਆਂ ਨਵਾਂ ਇਤਿਹਾਸ ਸਿਰਜ ਰਹੇ ਹਨ। ਨੌਜਵਾਨਾਂ ਅਤੇ ਔਰਤਾਂ ਦੀ ਸਾਂਝੇ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਨੇ ਮੋਦੀ ਹਕੂਮਤ ਨੂੰ ਤਰੇਲੀਆਂ ਲਿਆਂਦੀਆਂ ਹੋਈਆਂ ਹਨ।

          ਸੰਘਰਸ਼ ਰਿਲਾਇੰਸ ਮਾਲ, ਡੀਮਾਰਟ, ਅਧਾਰ ਮਾਰਕੀਟ, ਐਸਾਰ ਪਟਰੋਲ ਪੰਪ ਬਰਨਾਲਾ ਅਤੇ ਟੋਲ ਪਲਾਜਾ ਮਹਿਲਕਲਾਂ ਵਿਖੇ ਚੱਲ ਰਹੇ ਧਰਨਿਆਂ/ਘਿਰਾਉਆਂ ਉੱਪਰ ਸੰਘਰਸ਼ਸ਼ੀਲ ਕਾਫਲਿਆਂ ਨੇ ਹੋਰ ਵੱਧ ਜੋਸ਼ ਭਰਪੂਰ ਗੁੰਜਾਊ ਨਾਹਰੇ ਗੁੰਜਾਕੇ ਵਿਸ਼ਾਲ ਸਾਂਝੇ ਜਥੇਬੰਦਕ ਕਿਸਾਨ ਸੰਘਰਸ਼ ਰਾਹੀਂ ਮੋਦੀ ਹਕੂਮਤ ਦੀ ਹੈਂਕੜ ਭੰਨਣ ਦਾ ਐਲਾਨ ਕੀਤਾ। ਵੱਖ ਵੱਖ ਥਾਵਾਂ ਤੇ ਚੱਲ ਰਹੀਆਂ ਸੰਘਰਸ਼ੀ ਥਾਵਾਂ ਉੱਪਰ ਮਲਕੀਤ ਸਿੰਘ ਈਨਾ, ਪਰਮਿੰਦਰ ਸਿੰਘ ਹੰਢਿਆਇਆ, ਭੋਲਾ ਸਿੰਘ ਛੰਨਾਂ, ਗੁਰਮੇਲ ਸਿੰਘ ਠੁੱਲੀਵਾਲ, ਮੇਜਰ ਸਿੰਘ ਸੰਘੇੜਾ, ਅਜਮੇਰ ਸਿੰੰਘ ਕਾਲਸਾਂ, ਪਿਸ਼ੌਰਾ ਸਿੰਘ ਹਮੀਦੀ, ਜਸਵੰਤ ਸਿੰਘ , ਭੋਲਾ ਸਿੰਘ, ਅਜਮੇਰ ਸਿੰਘ, ਮਹਿੰਦਰ ਸਿੰਘ, ਹਰਚਰਨ ਚਹਿਲ, ਜਗਤਾਰ ਸਿੰਘ ਮੂੰਮ, ਪਰਮਜੀਤ ਕੌਰ ਠੀਕਰੀਵਾਲ, ਸ਼ਿੰਦਰ ਕੌਰ, ਸਰਬਜੀਤ ਕੌਰ, ਮਨਜੀਤ ਰਾਜ, ਮੇਲਾ ਸਿੰਘ ਕੱਟੂ ਆਦਿ ਆਗੂਆਂ ਨੇ ਕਿਹਾ ਕਿ ਹਜਾਰਾਂ ਦੀ ਗਿਣਤੀ ਵਿੱਚ ਕੱਲ੍ਹ ਦਿੱਲੀ ਵੱਲ ਰਵਾਨਾ ਹੋਏ ਕਾਫਲਿਆਂ ਨੇ ਦਿੱਲੀ ਦੇ ਬਾਰਡਰ ਉੱਪਰ ਪਹੁੰਚਕੇ ਦਿੱਲੀ ਹਕੂਮਤ ਦੀ ਧੌਣ ਤੇ ਗੋਡਾ ਧਰਕੇ ਪੱਕੇ ਡੇਰੇ ਜਮਾ ਲਏ ਹਨ। ਆਗੂਆਂ ਨੇ ਸਾਂਝੇ ਕਿਸਾਨ ਮੋਰਚੇ ਦੇ ਸ਼ਹੀਦ ਕਾਹਨ ਸਿੰਘ ਧਨੇਰ ਦੇ 4 ਦਸੰਬਰ ਨੂੰ ਹੋ ਰਹੇ ਸ਼ਰਧਾਂਜਲੀ ਸਮਾਗਮ ਵਿੱਚ ਅਤੇ 5 ਦਸੰੰਬਰ ਨੂੰ ਮੋਦੀ-ਸ਼ਾਹ ਅਤੇ ਕਾਰਪੋਰੇਟ ਘਰਾਣਿਆਂ ਦੇ ਸ਼ਰਮਨਾਕ ਲੁਟੇਰੇ ਗਠਜੋੜ ਵਿਰੁੱਧ ਪੁਤਲੇ ਸਾੜ੍ਹ ਮੁਜਾਹਰੇ ਵਿੱਚ ਵੱਡੀ ਗਿਣਤੀ ਵਿੱਚ ਕਾਫਲੇ ਬੰਨ੍ਹਕੇ ਸ਼ਾਮਿਲ ਹੋਣ ਦੀ ਜੋਰਦਾਰ ਅਪੀਲ ਕੀਤੀ।

Advertisement
Advertisement
Advertisement
Advertisement
Advertisement
error: Content is protected !!